- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗੱਠਜੋੜ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਇਕ-ਦੂਜੇ ਨੂੰ ਭੰਡਣ ਵਾਲੇ ਅੱਜ ਇਕੱਠੇ ਹੋ ਗਏ ਹਨ। ਇਨ੍ਹਾਂ ਦੀਆਂ ਸਰਕਾਰਾਂ ਦੌਰਾਨ ਪੰਜਾਬ ਵਿੱਚ ਨਸ਼ੇ ਅਤੇ ਗੈਂਗਸਟਰ ਪੈਦਾ ਹੋਏ। ਇਨ੍ਹਾਂ ਲੋਕਾਂ ਨੇ ਪੰਜਾਬ ਦੇ ਲੋਕਾਂ ਨੂੰ ਆਪਸ ਵਿੱਚ ਲੜਾਇਆ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਤੋਂ ਬਾਅਦ 8 ਦਸੰਬਰ ਨੂੰ ਹੋਣ ਵਾਲੀ ਰੈਲੀ ਵਿੱਚ ਇਹ ਲੋਕ ਇਕੱਠੇ ਦਿਖਾਈ ਦੇਣਗੇ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਅਕਾਲੀ-ਭਾਜਪਾ ਗੱਠਜੋੜ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਇਕ-ਦੂਜੇ ਨੂੰ ਭੰਡਣ ਵਾਲੇ ਅੱਜ ਇਕੱਠੇ ਹੋ ਗਏ ਹਨ। ਇਨ੍ਹਾਂ ਦੀਆਂ ਸਰਕਾਰਾਂ ਦੌਰਾਨ ਪੰਜਾਬ ਵਿੱਚ ਨਸ਼ੇ ਅਤੇ ਗੈਂਗਸਟਰ ਪੈਦਾ ਹੋਏ। ਇਨ੍ਹਾਂ ਲੋਕਾਂ ਨੇ ਪੰਜਾਬ ਦੇ ਲੋਕਾਂ ਨੂੰ ਆਪਸ ਵਿੱਚ ਲੜਾਇਆ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਤੋਂ ਬਾਅਦ 8 ਦਸੰਬਰ ਨੂੰ ਹੋਣ ਵਾਲੀ ਰੈਲੀ ਵਿੱਚ ਇਹ ਲੋਕ ਇਕੱਠੇ ਦਿਖਾਈ ਦੇਣਗੇ।
ਰਵਨੀਤ ਬਿੱਟੂ ’ਤੇ ਤਨਜ਼ ਕੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਕਾਲੀਆਂ ਨਾਲ ਸਮਝੌਤਾ ਕਰਨ ਨੂੰ ਚਿੱਟਾ ਵੇਚਣ ਦੇ ਬਰਾਬਰ ਦੱਸਣ ਵਾਲੇ ਰਵਨੀਤ ਬਿੱਟੂ ਨੇ ਹੁਣ ਖ਼ੁਦ ਸਮਝੌਤਾ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਕਹਿੰਦੇ ਸਨ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਬਿੱਲ ਵਧੀਆ ਹਨ ਪਰ ਜਦੋਂ ਕਿਸਾਨ ਅੰਦੋਲਨ ਸਿਖਰਾਂ ’ਤੇ ਪਹੁੰਚ ਗਿਆ ਤਾਂ ਉਹੀ ਸੁਖਬੀਰ ਬਾਦਲ ਬਿੱਲਾਂ ਦਾ ਵਿਰੋਧ ਕਰਨ ਲੱਗ ਪਏ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਇਸੇ ਕਰਕੇ ਭਾਜਪਾ ਨਾਲ ਸਮਝੌਤਾ ਕੀਤਾ ਹੈ ਕਿ ਉਹ ਬਿੱਲਾਂ ਦਾ ਵਿਰੋਧ ਨਹੀਂ ਕਰਨਗੇ।