ਰਵਨੀਤ ਸਿੰਘ ਨੂੰ ਜਨਰਲ ਸਕੱਤਰ ਬਣਨ ’ਤੇ ਹੁਸੈਨਪੁਰ ਵੱਲੋਂ ਸਨਮਾਨ
ਰਵਨੀਤ ਸਿੰਘ ਜੌਹਲ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਜਨਰਲ ਸਕੱਤਰ ਬਣਨ ’ਤੇ ਜ਼ਿਲ੍ਹਾ ਪ੍ਰਧਾਨ ਅਰਮਿੰਦਰ ਹੁਸੈਨਪੁਰ ਵਲੋਂ ਕੀਤਾ ਸਨਮਾਨਿਤ
Publish Date: Wed, 11 Nov 2026 02:56 PM (IST)
Updated Date: Wed, 11 Nov 2026 02:57 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵੱਲੋਂ ਨੌਜਵਾਨ ਆਗੂ ਰਵਨੀਤ ਸਿੰਘ ਜੌਹਲ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਰਮਿੰਦਰ ਹੁਸੈਨਪੁਰ ਅਤੇ ਹੋਰ ਪਾਰਟੀ ਆਗੂਆਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਰਮਿੰਦਰ ਹੁਸੈਨਪੁਰ ਨੇ ਕਿਹਾ ਕਿ ਰਵਨੀਤ ਸਿੰਘ ਜੌਹਲ ਮਿਹਨਤੀ ਅਤੇ ਪਾਰਟੀ ਪ੍ਰਤੀ ਸਮਰਪਿਤ ਆਗੂ ਹਨ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨ ਪਾਰਟੀ ਨਾਲ ਜੁੜਨਗੇ। ਰਵਨੀਤ ਸਿੰਘ ਜੌਹਲ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ। ਇਸ ਮੌਕੇ ਅਮਨਦੀਪ ਸਿੰਘ ਹੁਸੈਨਪੁਰ, ਕਰਨ ਧੁੱਗਾ, ਜਸ਼ਨ ਗੁਰਾਇਆ, ਅੰਮ੍ਰਿਤ ਸੈਨਪੁਰ, ਤਰਨ ਸਿੰਘ ਲੱਦਾ, ਪ੍ਰਿਥਪਾਲ ਢੱਡਾ, ਪਰਮਵੀਰ ਖਬਲਾਂ ਅਤੇ ਕੋਸ਼ਿਕ ਹੁਸ਼ਿਆਰਪੁਰ ਸਮੇਤ ਹੋਰ ਆਗੂ ਹਾਜ਼ਰ ਸਨ।