ਗੋਦਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ
ਗੁ. ਟਾਹਲੀ ਸਾਹਿਬ ਗੋਦਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ
Publish Date: Tue, 03 Nov 2026 03:32 PM (IST)
Updated Date: Tue, 03 Nov 2026 03:35 PM (IST)
ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ ਸੈਲਾ ਖੁਰਦ : ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਟਾਹਲੀ ਸਾਹਿਬ ਗੋਂਦਪੁਰ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਜਥੇਦਾਰ ਹਰਬੰਸ ਸਿੰਘ ਸਰਹਾਲਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਭਾਈ ਬਲਵੀਰ ਸਿੰਘ ਮਨੋਲੀਆਂ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਦੇ ਬੱਚਿਆਂ ਨੇ ਕੀਰਤਨ ਕੀਤਾ। ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕ ਸੁਖਵੀਰ ਸਿੰਘ ਕਰਨਾਲ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਚਾਨਣਾ ਪਾਇਆ, ਜਦਕਿ ਢਾਡੀ ਗਿਆਨੀ ਸਰੂਪ ਸਿੰਘ ਕਡਿਆਣਾ ਦੇ ਜਥੇ ਅਤੇ ਨਵਪ੍ਰੀਤ ਸਿੰਘ ਦੇ ਕਵੀਸ਼ਰੀ ਜਥੇ ਨੇ ਵੀ ਹਾਜ਼ਰੀ ਭਰੀ। ਸਟੇਜ ਦੀ ਸੇਵਾ ਭਾਈ ਬਲਵੀਰ ਸਿੰਘ ਮਨੋਲੀਆਂ ਅਤੇ ਜਥੇਦਾਰ ਹਰਬੰਸ ਸਿੰਘ ਸਰਹਾਲਾ ਨੇ ਨਿਭਾਈ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਸੰਗਤਾਂ ਹਾਜ਼ਰ ਸਨ। ਲੰਗਰ ਦੀ ਸੇਵਾ ਦੀਵਾਨ ਟੋਡਰ ਮੱਲ ਅਜਨੋਹਾ ਅਤੇ ਜੋੜਾ ਘਰ ਦੀ ਸੇਵਾ ਪਿੰਡ ਰਸੂਲਪੁਰ ਦੀ ਸੰਗਤ ਵੱਲੋਂ ਕੀਤੀ ਗਈ। ਅਖੀਰ ਵਿੱਚ ਮਾਸਟਰ ਜਗਜੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ।