- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਾਂਪੁਰਸ਼ਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ

ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ
ਸੈਲਾ ਖੁਰਦ : ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਿਰਮਲ ਕੁਟੀਆ ਟੂਟੋਮਜਾਰਾ ਵਿਖੇ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ, ਸੰਤ ਬਾਬਾ ਸਤਨਾਮ ਅਤੇ ਬ੍ਰਹਮਲੀਨ ਸੰਤ ਬਾਬਾ ਜਗਦੇਵ ਸਿੰਘ ਮੋਨੀ ਦੀਆਂ ਸਾਲਾਨਾ ਯਾਦਾਂ ਦੇ ਸੰਬੰਧ ਵਿੱਚ 27ਵਾਂ ਸੰਤ ਸਮਾਗਮ 21 ਨਵੰਬਰ ਸ਼ਨਿਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਕੁਟੀਆ ਟੂਟੋਮਜ਼ਾਰਾ ਦੇ ਮੁਖ ਸੇਵਾਦਾਰ ਸੰਤ ਬਾਬਾ ਮੱਖਣ ਸਿੰਘ ਅਤੇ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਨੇ ਦੱਸਿਆ ਕਿ ਸਲਾਨਾ ਸਮਾਗਮ ਦੇ ਸੰਬੰਧ ਵਿੱਚ 20 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। 11 ਨਵੰਬਰ ਤੋਂ 21 ਨਵੰਬਰ ਤੱਕ ਹਰ ਰੋਜ਼ ਸ਼ਾਮ ਨੂੰ ਸੱਤ ਤੋਂ 9 ਵਜੇ ਤੱਕ ਆਰਤੀ ਪੂਜਨ ਅਤੇ ਕਥਾ ਕੀਰਤਨ ਹੋਵੇਗਾ, ਜਿਸ ਵਿੱਚ ਪਹੁੰਚ ਰਹੇ ਸੰਤ ਮਹਾਪੁਰਸ਼ ਸੰਗਤਾਂ ਨੂੰ ਉਸ ਸਰਬ ਸ਼ਕਤੀਮਾਨ ਪਰਮਾਤਮਾ ਨਾਲ ਜੋੜਨਗੇ, ਜੋ ਇਸ ਬ੍ਰਹਿਮੰਡ ਦੇ ਕਣ-ਕਣ ਵਿੱਚ ਮੌਜੂਦ ਹੋ ਕੇ ਸਭਨਾ ਜੀਵਾਂ ਦੀ ਪ੍ਰਤਿਪਾਲਣਾ ਕਰ ਰਿਹਾ ਹੈ। ਇਸ ਸਮਾਗਮ ਦੇ ਸੰਬੰਧ ਵਿੱਚ ਅੱਜ ਨਿਰਮਲ ਕੁਟੀਆ ਟੂਟੋਮਜਾਰੇ ਵਿਖੇ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ। ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਨੇ ਕਥਾ ਕੀਰਤਨ ਕੀਤਾ ਅਤੇ ਸੰਤ ਬਾਬਾ ਮੱਖਣ ਸਿੰਘ ਨੇ ਸੰਗਤਾਂ ਨੂੰ ਸਤਿਨਾਮ ਵਾਹਿਗੁਰੂ ਦਾ ਜਾਪ ਕਰਵਾਇਆ।