- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਅਤੇ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਨਿਰਮਲ ਮੁੱਗੋਵਾਲ ਪੰਜਾਬੀ ਜਾਗਰਣ
ਹੁਸ਼ਿਆਰਪੁਰ : ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਅਤੇ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਨ ਨੂੰ ਸਮਰਪਿਤ 30ਵਾਂ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦਾਂ ਪਿੰਡ ਜੱਸੋਵਾਲ ਬੀਹੜਾਂ ਵਿਖੇ ਮੁੱਖ ਸੰਚਾਲਕ ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਮੁੱਖ ਬੁਲਾਰਾ ਅੰਤਰਰਾਸ਼ਟਰੀ ਪੰਥਕ ਅਕਾਲੀ ਦਲ ਮੈਂਬਰ ਐੱਸਜੀਪੀਸੀ ਦੀ ਅਗਵਾਈ ਹੇਠ ਕਰਵਾਇਆ ਗਿਆ। ਪਾਠ ਦੇ ਭੋਗ ਉਪਰੰਤ ਜਥੇਦਾਰ ਭਾਈ ਜਸਵੀਰ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਗੁਰਮਤਿ ਵਿਚਾਰਾਂ ਕਰਦਿਆਂ ਸੰਗਤਾਂ ਨੂੰ ਅੰਮ੍ਰਿਤ ਛਕਣ ਅਤੇ ਸੇਵਾ-ਸਿਮਰਨ ਤੇ ਪਰਉਪਕਾਰੀ ਜੀਵਨ ਜਿਊਣ ਦਾ ਸੰਦੇਸ਼ ਦਿੱਤਾ। ਸਮਾਗਮ ਵਿੱਚ ਹਾਜ਼ਰ ਹੋਏ ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੰਗਤਾਂ ਨਾਲ ਵਿਚਾਰਾਂ ਪੇਸ਼ ਕਰਦਿਆਂ ਕਿਹਾ ਕਿ ਉਹ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚਲਦੇ ਹੋਏ ਇਲਾਕੇ ਦਾ ਵਿਕਾਸ ਕਰਨ ਲਈ ਹਮੇਸ਼ਾ ਹੀ ਯਤਨਸ਼ੀਲ ਰਹਿਣਗੇ।
ਇਸ ਮੌਕੇ ਬਾਬਾ ਸਵਰਨਜੀਤ ਸਿੰਘ ਮੁਖੀ ਤਰਨਾ ਦਲ, ਜਥੇਦਾਰ ਬਾਬਾ ਸਰਵਣ ਸਿੰਘ ਬੁੱਢਾ ਦਲ, ਬਾਬਾ ਪੰਜਾਬ ਸਿੰਘ ਪੰਜ ਹੱਥਾਂ, ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਤਰਨਾ ਦਲ, ਬਾਬਾ ਭਗਵਾਨ ਸਿੰਘ ਅੰਮ੍ਰਿਤਸਰ, ਬਾਬਾ ਬਲਜਿੰਦਰ ਸਿੰਘ ਰੋਡੇ ਹੈੱਡ ਗ੍ਰੰਥੀ, ਭਾਈ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ, ਪ੍ਰੋਫੈਸਰ ਆਪਿੰਦਰ ਸਿੰਘ ਮਾਹਿਲਪੁਰ, ਸੰਤ ਬੀਬੀ ਜਸਪ੍ਰੀਤ ਕੌਰ ਬੁੰਗਾ ਸਾਹਿਬ ਮਾਹਿਲਪੁਰ, ਦਿਲਬਾਗ ਸਿੰਘ, ਪਰਮਜੀਤ ਸਿੰਘ ਚੰਡੀਗੜ੍ਹ, ਸੋਹਣ ਸਿੰਘ ਦਾਦੂਵਾਲ, ਰਜਿੰਦਰ ਸਿੰਘ ਆਗੂ ਵਾਰਿਸ ਪੰਜਾਬ ਦੇ, ਪਰਮਜੀਤ ਸਿੰਘ ਮਾਲੜੀ, ਬਾਬਾ ਹਰਨਾਮ ਸਿੰਘ ਸੁਆਮੀ ਮਾਹਿਲਪੁਰ, ਬੀਬੀ ਸੁਰਿੰਦਰ ਕੌਰ, ਜਰਨੈਲ ਸਿੰਘ ਢਿੱਲੋਂ, ਅਰਸ਼ਪ੍ਰੀਤ ਕੌਰ, ਹਰਜੋਤ ਸਿੰਘ ਢਿੱਲੋ, ਮਹਿਤਾਬ ਸਿੰਘ ਢਿੱਲੋ ਸਮੇਤ ਦਮਦਮੀ ਟਕਸਾਲ ਦੇ ਮਹਾਪੁਰਸ਼, ਵੱਖ-ਵੱਖ ਸੰਪਰਦਾਵਾਂ ਦੇ ਮੁਖੀ, ਨਿਹੰਗ ਸਿੰਘ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਮੈਂਬਰ, ਨਿਰਮਲੇ-ਉਦਾਸੀ ਸੰਤ ਮਹਾਪੁਰਸ਼, ਧਾਰਮਿਕ ਆਗੂ, ਸੰਯੁਕਤ ਕਿਸਾਨ ਮੋਰਚੇ ਦੇ ਆਗੂ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ, ਪੰਥਕ ਅਕਾਲੀ ਦਲ ਭਾਰਤ ਅਤੇ ਯੂਕੇ ਦੇ ਸਮੂਹ ਅਹੁਦੇਦਾਰ, ਨਾਮਵਾਰ ਰਾਗੀ ਢਾਡੀ ਅਤੇ ਕਵੀਸ਼ਰੀ ਜਥੇ ਹਾਜ਼ਰ ਸਨ।