ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 24 ਨੂੰ ਗੁ. ਧਰਮਸ਼ਾਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 24 ਨਵੰਬਰ ਦਿਨ ਮੰਗਲਵਾਰ ਨੂੰ
Publish Date: Fri, 20 Nov 2026 03:25 PM (IST)
Updated Date: Fri, 20 Nov 2026 03:28 PM (IST)
ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ ਸੈਲਾ ਖੁਰਦ : ਪ੍ਰਬੰਧਕ ਕਮੇਟੀ ਗੁਰਦੁਆਰਾ ਧਰਮਸ਼ਾਲਾ ਮਾਹਿਲਪੁਰ ਵੱਲੋਂ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ ਧੰਨ- ਧੰਨ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ 24 ਨਵੰਬਰ ਦਿਨ ਮੰਗਲਵਾਰ ਨੂੰ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਆਪਿੰਦਰ ਸਿੰਘ ਅਤੇ ਸਮੂਹ ਮੈਂਬਰਾਂ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 22 ਨਵੰਬਰ ਦਿਨ ਐਤਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 23 ਨਵੰਬਰ ਦਿਨ ਸੋਮਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸਾਰੇ ਸ਼ਹਿਰ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਧਰਮਸ਼ਾਲਾ ਵਿਖੇ ਆ ਕੇ ਸਮਾਪਤ ਹੋਵੇਗਾ। 24 ਨਵੰਬਰ ਨੂੰ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਸ ਤੋਂ ਬਾਅਦ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਮਾਹਿਲਪੁਰ ਦੇ ਵਿਦਿਆਰਥੀ ਅਤੇ ਭਾਈ ਜਤਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਉਸ ਸਰਬ ਸ਼ਕਤੀਮਾਨ ਪਰਮਾਤਮਾ ਦੇ ਨਾਮ ਨਾਲ ਜੋੜਨਗੇ। ਇਸ ਮੌਕੇ ਧੰਨ- ਧੰਨ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪਰਉਪਕਾਰੀ ਕਾਰਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਗੁਰਦੁਆਰਾ ਧਰਮਸ਼ਾਲਾ ਮਾਹਿਲਪੁਰ ਵਿਖੇ ਇਹਨਾਂ ਸਮਾਗਮਾਂ ਵਿੱਚ ਪਹੁੰਚਣ ਦੀ ਕਿਰਪਾਲਤਾ ਕਰਨ।