ਦਸਮੇਸ਼ ਗਰਲਜ਼ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਦਸਮੇਸ਼ ਗਰਲਜ਼ ਕਾਲਜ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Publish Date: Wed, 25 Nov 2026 03:44 PM (IST)
Updated Date: Wed, 25 Nov 2026 03:46 PM (IST)
ਵਿਦਿਆਰਥਣਾਂ ਨੇ ਰਸਭਿੰਨੇ ਕੀਰਤਨ ਤੇ ਗੁਰਬਾਣੀ ਨਾਲ ਸੰਗਤਾਂ ਨਿਹਾਲ ਕੀਤੀਆਂ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਧਰਮ ਅਧਿਐਨ ਸੈੱਲ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਅਤੇ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਗਏ ਇਸ ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਵਿਦਿਆਰਥਣਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਰਸਭਿੰਨੇ ਕੀਰਤਨ ਨਾਲ ਸਮੁੱਚਾ ਹਾਲ ਗੁਰਬਾਣੀ ਦੀ ਮਿਠਾਸ ਨਾਲ ਗੂੰਜ ਉੱਠਿਆ ਅਤੇ ਸੰਗਤਾਂ ਨਿਹਾਲ ਹੋਈਆਂ। ਇਸ ਮੌਕੇ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਗੁਰਦੀਪ ਸਿੰਘ ਐਡਵੋਕੇਟ, ਕੁਲਦੀਪ ਸਿੰਘ ਬਰਿਆਣਾ, ਸੁਰਜੀਤ ਸਿੰਘ ਭੱਟੀਆਂ, ਅਜੀਤ ਸਿੰਘ ਸਚਦੇਵਾ, ਐਡਵੋਕੇਟ ਹਰਪ੍ਰੀਤ ਸਿੰਘ, ਕਾਲਜ ਡਾਇਰੈਕਟਰ ਡਾ. ਗੁਰਮੀਤ ਕੌਰ ਗਿੱਲ, ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਸਕੂਲ ਵਾਈਸ ਪ੍ਰਿੰਸੀਪਲ ਮਨਪ੍ਰੀਤ ਕੌਰ, ਧਰਮ ਅਧਿਐਨ ਸੈੱਲ ਕੋ-ਆਰਡੀਨੇਟਰ ਡਾ. ਮਨਿੰਦਰਜੀਤ ਕੌਰ, ਡਾ. ਸੁਖਵਿੰਦਰ ਕੌਰ, ਸਮੂਹ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ।