- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁ: ਹਰੀਆਂ ਵੇਲਾਂ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਚੱਬੇਵਾਲ : ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵੱਲੋਂ ਜਥੇਬੰਦੀ ਦੇ ਮੁਖੀ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਮੱਸਿਆ ਦਾ ਦਿਹਾੜਾ ਮੌਕੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਮਾਗਮ ਦੌਰਾਨ ਗੁਰੂ ਘਰ ਦੇ ਕੀਰਤਨੀਏ ਭਾਈ ਗੁਰਨਾਮ ਸਿੰਘ ਖੁਰਦਪੁਰ, ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬੀਬੀ ਬਲਰਾਜ ਕੌਰ ਕੈਨੇਡਾ, ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ, ਭਾਈ ਸੁਰਜੀਤ ਸਿੰਘ ਹੁਸ਼ਿਆਰਪੁਰ, ਕਥਾਵਾਚਕ ਗਿਆਨੀ ਜਸਵਿੰਦਰ ਸਿੰਘ ਅਤੇ ਕਹਾਰਪੁਰ ਵਾਲਿਆਂ ਦੇ ਜਥਿਆਂ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ। ਇਸ ਮੌਕੇ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਨੇ ਸੰਗਤਾਂ ਨਾਲ ਕਥਾ ਵਿਚਾਰ ਕਰਦਿਆਂ ਗੁਰਬਾਣੀ ਵਿੱਚ ਦਰਸਾਏ ਸੇਵਾ ਸਿਮਰਨ ਦੇ ਮਾਰਗ ਤੇ ਚੱਲਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਕਿਹਾ। ਇਸ ਮੌਕੇ ਬਲਵਿੰਦਰ ਸਿੰਘ ਬਜਰਾਵਰ, ਭਾਈ ਰੇਸ਼ਮ ਸਿੰਘ, ਬਾਬਾ ਗੁਰਦੇਵ ਸਿੰਘ, ਜਬਰਜੰਗ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।