- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁ: ਹਰੀਆਂ ਵੇਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਸਾਹਿਬ ਸਤਿਗੁਰੂ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵੱਲੋਂ ਜਥੇਬੰਦੀ ਦੇ ਮੁਖੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿੱਚ ਮੱਸਿਆ ਦੇ ਦਿਹਾੜੇ ਮੌਕੇ ਸਾਹਿਬ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਗੁਰਨਾਮ ਸਿੰਘ ਖੁਰਦਪੁਰ, ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ, ਬੀਬੀ ਯਸ਼ਪਾਲ ਕੌਰ, ਬੀਬੀ ਬਲਰਾਜ ਕੌਰ ਕੈਨੇਡਾ, ਭਾਈ ਸੁਰਜੀਤ ਸਿੰਘ ਹੁਸ਼ਿਆਰਪੁਰ, ਕਥਾਵਾਚਕ ਗਿਆਨੀ ਬਹਾਦਰ ਸਿੰਘ ਮਿੱਠਾ ਟਿਵਾਣਾ ਅਤੇ ਲਾਲਪੁਰ ਭਾਣਾ ਦੇ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਨੇ ਸਾਹਿਬ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨਾਲ ਸਬੰਧਿਤ ਗੌਰਮਈ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ। ਇਸ ਮੌਕੇ ਜਥੇਦਾਰ ਬਾਬਾ ਗੁਰਦੇਵ ਸਿੰਘ ਬਜਵਾੜਾ ਕਲਾਂ, ਭਾਈ ਬਲਵਿੰਦਰ ਸਿੰਘ ਬਜਰਾਵਰ, ਗੁਰਬਾਜ਼ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।