- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਰਮਲ ਕੁਟੀਆ ਟੂਟੋਮਜਾਰਾ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਪ ਤਪ ਸਮਾਗਮ ਦੀ ਹੋਈ ਆਰੰਭਤਾ

ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ, ਸੈਲਾ ਖੁਰਦ : ਨਿਰਮਲ ਕੁਟੀਆ ਟੂਟੋਮਜਾਰਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ 27ਵੇਂ ਮਹਾਨ ਗੁਰਮਤਿ ਸੰਤ ਸਮਾਗਮ ਦੇ ਸਬੰਧ ਵਿੱਚ ਨਿਰਮਲ ਕੁਟੀਆ ਟੂਟੋਮਜਾਰਾ ਦੀਆਂ ਮਾਈਆਂ-ਬੀਬੀਆਂ-ਬੱਚੀਆਂ ਵੱਲੋਂ 41 ਦਿਨ ਚੱਲਣ ਵਾਲੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਪ ਤਪ ਸਮਾਗਮ ਸ਼ੁਰੂ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਮੱਖਣ ਸਿੰਘ ਅਤੇ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਨੇ ਦੱਸਿਆ ਕਿ ਨਿਰਮਲ ਕੁਟੀਆ ਦੀਆਂ ਸ਼ਰਧਾਲੂ ਮਾਈਆਂ ਬੀਬੀਆਂ ਅਤੇ ਬੱਚੀਆਂ ਵੱਲੋਂ ਅੱਜ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਗਏ, ਜੋ ਕਿ 28 ਅਕਤੂਬਰ ਬੁੱਧਵਾਰ ਤੱਕ ਚੱਲਣਗੇ। ਰੋਜ਼ਾਨਾ ਸਵੇਰੇ 5 ਤੋਂ 7 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਇਆ ਕਰਨਗੇ। 41 ਦਿਨ ਚੱਲਣ ਵਾਲੇ ਇਨ੍ਹਾਂ ਜਪ ਤਪ ਸਮਾਗਮ ਦੀ ਸਮਾਪਤੀ ਉਪਰੰਤ ਧਾਰਮਿਕ ਸਮਾਗਮ ਹੋਵੇਗਾ। ਜਿਸ ਵਿੱਚ ਸੰਤ ਮਹਾਪੁਰਸ਼ ਪ੍ਰਵਚਨ ਕਰਨਗੇ। ਉਸ ਤੋਂ ਬਾਅਦ ਹਰਭਜਨ ਸਿੰਘ ਮੁੱਗੋਵਾਲ ਕੈਨੇਡਾ ਵਾਸੀ ਦੇ ਸਮੂਹ ਪਰਿਵਾਰ ਵੱਲੋਂ ਸੰਗਤਾਂ ਲਈ ਛੋਲੇ ਪੂਰੀਆਂ ਦਾ ਲੰਗਰ ਲਗਾਇਆ ਜਾਵੇਗਾ।