- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਰੀ ਪੀਰੀ ਖ਼ਾਲਸਾ ਮਾਰਚ ਦਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਪਹੁੰਚਣ ’ਤੇ ਭਰਵਾਂ ਸਵਾਗਤ

ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ
ਗੜ੍ਹਸ਼ੰਕਰ : ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ‘ਮੀਰੀ ਪੀਰੀ ਖਾਲਸਾ ਮਾਰਚ’ ਤੀਜੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਗੜ੍ਹਸ਼ੰਕਰ ਪਹੁੰਚਿਆਂ ‘ਮੀਰੀ ਪੀਰੀ ਖਾਲਸਾ ਮਾਰਚ’ ਨਗਰ ਕੀਰਤਨ ਦਾ ਇੱਥੇ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਸਥਿਤ ਵੱਖ-ਵੱਖ ਪਿੰਡਾਂ ’ਚ ਸੰਗਤਾਂ ਵੱਲੋਂ ਭਰਵੇਂ ਸਵਾਗਤ ਉਪਰੰਤ ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਹੁੰਚਣ ’ਤੇ ਕਾਲਜ ਵਿਦਿਆਰਥੀਆਂ, ਸਟਾਫ਼ ਤੇ ਸ਼ਹਿਰ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਵੱਲੋਂ ਸਟਾਫ਼ ਤੇ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਦਾ ਹਾਰ ਤੇ ਰੁਮਾਲਾ ਸਾਹਿਬ ਭੇਟ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਡਾ. ਜੰਗ ਬਹਾਦਰ ਸਿੰਘ ਰਾਏ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਤੇ ਸਮੂਹ ਸਟਾਫ਼ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੀਰੀ ਤੇ ਪੀਰੀ ਦੇ ਸਿਧਾਂਤ ’ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਢਾਡੀ ਵਾਰਾਂ ਗਾ ਕੇ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਇਸ ਮੌਕੇ ਪ੍ਰੋ. ਆਪਿੰਦਰ ਸਿੰਘ ਮਾਹਿਲਪੁਰੀ, ਨਗਰ ਕੌਂਸਲ ਪ੍ਰਧਾਨ ਸੋਮ ਨਾਥ ਬੰਗੜ, ਬੂਟਾ ਸਿੰਘ ਅਲੀਪੁਰ, ਜਥੇਦਾਰ ਇਕਬਾਲ ਸਿੰਘ ਖੇੜਾ, ਰਾਜਿੰਦਰ ਸਿੰਘ ਸ਼ੂਕਾ, ਜਿੰਦਰ ਸਿੰਘ ਗਿੱਲ, ਤਰਲੋਕ ਸਿੰਘ ਨਾਗਪਾਲ, ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ, ਜਥੇਦਾਰ ਲਖਵੀਰ ਸਿੰਘ ਡਾਨਸੀਵਾਲ, ਜੇਪੀ ਸਿੰਘ, ਬੀਬੀ ਦਵਿੰਦਰ ਕੌਰ ਰਾਏ, ਡਾ. ਹਰਵਿੰਦਰ ਸਿੰਘ ਬਾਠ, ਜਗਦੇਵ ਸਿੰਘ ਮਨਸੋਵਾਲ, ਬਾਬਾ ਸਤਪਾਲ ਸਿੰਘ, ਚੌਧਰੀ ਅਸ਼ੋਕ ਨੰਦ ਲਾਲ, ਪਿ੍ਰੰਸੀਪਲ ਦਲਵਿੰਦਰ ਕੌਰ, ਪਿ੍ਰੰਸੀਪਲ ਰਾਜਵਿੰਦਰ ਕੌਰ ਮਾਹਿਲਪੁਰ ਤੋਂ ਇਲਾਵਾ ਇਲਾਕੇ ਤੋਂ ਸੰਗਤ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।