- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼੍ਰੀ ਸਾਲਾਸਰ ਬਾਲਾ ਜੀ ਧਾਮ ਅਤੇ ਸ਼੍ਰੀ ਖਾਟੂ ਸ਼ਾਮ ਧਾਮ ਦੇ ਦਰਸ਼ਨ ਦੀਦਾਰੇ

ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ
ਸੈਲਾ ਖੁਰਦ : ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਤੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਵਿਧਾਨ ਸਭਾ ਹਲਕਾ ਗੜਸ਼ੰਕਰ ਤੋਂ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੋੜੀ ਵਿਧਾਇਕ ਹਲਕਾ ਗੜਸ਼ੰਕਰ ਦੇ ਸਹਿਯੋਗ ਅਤੇ ਉਪਰਾਲੇ ਸਦਕਾ ਹਲਕਾ ਗੜਸ਼ੰਕਰ ਦੇ ਵੱਖ-ਵੱਖ ਪਿੰਡਾਂ ਤੋਂ ਬਜ਼ੁਰਗ ਸ਼ਰਧਾਲੂ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਗੜਸ਼ੰਕਰ ਵਿੱਚ ਪੈਂਦੇ ਪਿੰਡ ਪਾਹਲੇਵਾਲ, ਰੁੜਕੀ ਖਾਸ, ਸੀਹਵਾ, ਸੇਖੇਵਾਲ, ਸਤਨੌਰ, ਪਦਰਾਣਾ, ਗੜਸ਼ੰਕਰ, ਮੁੱਗੋਵਾਲ ਆਦਿ ਪਿੰਡਾਂ ਦੀਆਂ ਸ਼ਰਧਾਲੂ ਸੰਗਤਾਂ ਨੇ ਸ਼੍ਰੀ ਸਾਲਾਸਰ ਬਾਲਾ ਜੀ ਧਾਮ ਅਤੇ ਸ਼੍ਰੀ ਖਾਟੂ ਸ਼ਾਮ ਧਾਮ ਦੇ ਦਰਸ਼ਨ ਦੀਦਾਰੇ ਕੀਤੇ। ਬੱਸ ਦੀ ਰਵਾਨਗੀ ਪ੍ਰਿੰਸ ਚੌਧਰੀ ਬਲਾਕ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਕੌਂਸਲਰ ਵਾਰਡ ਨੰਬਰ ਚਾਰ ਗੜਸ਼ੰਕਰ ਵੱਲੋਂ ਕੀਤੀ ਗਈ।
ਸੰਗਤਾਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਅਤੇ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਹਰ ਵਰਗ ਲਈ ਪਿਛਲੇ ਸਮੇਂ ਤੋਂ ਵਿਸ਼ੇਸ਼ ਉਪਰਾਲੇ ਕੀਤੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ, ਖਪਤਕਾਰਾਂ ਦੇ ਜ਼ੀਰੋ ਬਿਜਲੀ ਬਿੱਲ, ਨੌਜਵਾਨਾਂ ਲਈ ਨੌਕਰੀਆਂ, ਯੁੱਧ ਨਸ਼ਿਆਂ ਵਿਰੁੱਧ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, ਪੰਜਾਬ ਵਿੱਚ ਨਿਵੇਸ਼, ਅੰਨਦਾਤਾ ਨਾਲ ਖੜੀ ਸਰਕਾਰ, ਟੇਲਾਂ ਤੱਕ ਪਾਣੀ ਦਾ ਪਹੁੰਚਾਣਾ, ਸੜਕ ਸੁਰੱਖਿਆ ਫੋਰਸ ਬਣਾਉਣਾ, ਔਰਤਾਂ ਲਈ ਮੁਫਤ ਬੱਸ ਸੇਵਾ ਸ਼ੁਰੂ ਕਰਨੀ, ਖਿਡਾਰੀਆਂ ਦਾ ਸਨਮਾਨ ਸਮੇਤ ਅਨੇਕਾਂ ਹੀ ਸਮਾਜ ਭਲਾਈ ਦੀਆਂ ਸਕੀਮਾਂ ਸ਼ੁਰੂ ਕੀਤੀਆਂ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਹਜ਼ਾਰਾਂ ਹੀ ਸ਼ਰਧਾਲੂ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰ ਚੁੱਕੇ ਹਨ।