- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ
ਚੱਬੇਵਾਲ : ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ’ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਏ ਜਾ ਰਹੇ 36ਵੇਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਵਿੱਚ ਹਾਜ਼ਰੀਆਂ ਭਰਨ ਲਈ ਸਵ. ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਤੋਂ ਪਹਿਲਾਂ ਪਿੰਡਾਂ 'ਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਤਹਿਤ ਪਿੰਡ ਸਰਹਾਲਾ ਖੁਰਦ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਤ ਅਨੂਪ ਸਿੰਘ, ਭਾਈ ਜਸਵਿੰਦਰ ਸਿੰਘ ਪਰਮਾਰ, ਭਾਈ ਸਤਿੰਦਰ ਸਿੰਘ ਆਲਮ, ਭਾਈ ਸੁਖਦੇਵ ਸਿੰਘ ਨਡਾਲੋਂ ਅਤੇ ਭਾਈ ਮਰਦਾਨਾ ਜੀ ਗੁਰਮਤਿ ਸੰਗੀਤ ਅਕੈਡਮੀ ਸਰਹਾਲਾ ਖੁਰਦ ਦੇ ਬੱਚਿਆਂ ਦੇ ਜਥਿਆਂ ਵੱਲੋਂ ਸੰਗਤਾਂ ਨੂੰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਸੰਤੋਖ ਸਿੰਘ ਔਜਲਾ, ਦਰਸ਼ਨ ਸਿੰਘ ਪਲਾਹਾ, ਜੈਦੀਪ ਸਿੰਘ, ਗੁਰਜਿੰਦਰ ਸਿੰਘ, ਇਕਬਾਲ ਸਿੰਘ, ਸਤਵਿੰਦਰ ਸਿੰਘ ਸਰਪੰਚ, ਜਸਵੀਰ ਸਿੰਘ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਜਸਵਿੰਦਰ ਕੌਰ ਸਾਬਕਾ ਸਰਪੰਚ, ਕਿਰਨਜੋਤ ਸਿੰਘ, ਗੁਰਚਰਨ ਸਿੰਘ, ਇੰਦਰਬੀਰ ਸਿੰਘ, ਜਸਕਰਨ ਸਿੰਘ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।