ਗੁਰੂ ਰਾਮਦਾਸ ਲੰਗਰ ਸੇਵਾ ਵੱਲੋਂ ਮਹਾਨ ਸਲਾਨਾ ਕੀਰਤਨ ਦਰਬਾਰ ਅੱਜ ਗੁਰੂ ਰਾਮਦਾਸ ਲੰਗਰ ਸੇਵਾ ਵੱਲੋਂ ਮਹਾਨ ਸਲਾਨਾ ਕੀਰਤਨ ਦਰਬਾਰ ਅੱਜ
Publish Date: Sat, 17 Oct 2026 04:03 PM (IST)
Updated Date: Sat, 17 Oct 2026 04:06 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ ਧੰਨ ਧੰਨ ਗੁਰੂ ਰਾਮਦਾਸ ਲੰਗਰ ਸੇਵਾ ਵੱਲੋਂ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਦੇ ਮੱਦੇਨਜ਼ਰ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੰਗਤ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਅਤੇ ਲੰਗਰ ਸੇਵਾ ਕਮੇਟੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਕੀਰਤਨ ਦਰਬਾਰ ਦੌਰਾਨ ਆਉਣ ਵਾਲੀ ਸੰਗਤ ਨੂੰ ਰਾਤ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਪ੍ਰਸ਼ਾਸਨ ਵੱਲੋਂ ਇਲਾਕੇ ਵਿੱਚ ਸਟਰੀਟ ਲਾਈਟਾਂ ਦਾ ਵਿਸ਼ੇਸ਼ ਇੰਤਜ਼ਾਮ ਕੀਤਾ ਗਿਆ ਹੈ। ਇਸ ਮੌਕੇ ‘ਧੰਨ ਧੰਨ ਗੁਰੂ ਰਾਮਦਾਸ ਲੰਗਰ ਸੇਵਾ’ ਦੇ ਮੁੱਖ ਸੇਵਾਦਾਰ ਗੁਰਲਿਆਕਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਅਤੇ ਕਿਰਪਾ ਨਾਲ ਹੀ ਇਹ ਲੰਗਰ ਸੇਵਾ ਨਿਰੰਤਰ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਹਾਨ ਕੀਰਤਨ ਦਰਬਾਰ ਵਿੱਚ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਿਰਕਤ ਕਰਨ ਲਈ ਪਹੁੰਚ ਰਹੀਆਂ ਹਨ। ਸੰਗਤ ਨੂੰ ਆਵਾਜਾਈ, ਬੈਠਣ ਅਤੇ ਲੰਗਰ ਵਿੱਚ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਾ ਆਵੇ, ਇਸ ਲਈ ਪ੍ਰਸ਼ਾਸਨ ਨਾਲ ਮਿਲ ਕੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਸਮਾਗਮ ਦੌਰਾਨ ਪੰਥ ਪ੍ਰਸਿਧ ਰਾਗੀ, ਢਾੀ ਅਤੇ ਕੀਰਤੀਨਏ ਸੰਗਤਾਂ ਨੂੰ ਨਿਹਾਲ ਕਰਨਗੇ। ਲਗਾਈਆਂ ਸਟਰੀਟ ਲਾਈਟਾਂ ਦਾ ਉਦਾਘਟਨ ਕਰਦੇ ਹੋਏ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਸਥਾਨ ਨੂੰ ਜਾਂਦੇ ਰਸਤੇ ’ਤੇ ਵੱਡੇ ਪੱਧਰ ’ਤੇ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ ਤਾਂ ਕਿ ਸੰਗਤ ਨੂੰ ਪਰੇਸ਼ਾਨੀ ਨਾ ਆਵੇ। ਇਸ ਮੌਕੇ ਗੁਰਲਿਆਕਤ ਸਿੰਘ ਬਰਾੜ ਸੇਵਾਦਾਰ, ਭਾਈ ਜੋਗਿੰਦਰ ਸਿੰਘ ਰਿਆੜ, ਸੁਰਿੰਦਰ ਸਿੰਘ ਸ਼ਿੰਦਾ ਡਿਪਟੀ ਮੇਅਰ, ਪ੍ਰਵੀਨ ਬਾਲਾ ਮੇਅਰ ਸਮੇਤ ਵੱਡੀ ਗਿਣਤੀ ਵਿਚ ਕਮੇਟੀ ਮੈਂਬਰ ਅਤੇ ਕੌਂਸਲਰ ਵੀ ਹਾਜ਼ਰ ਸਨ।