- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਾਲ ਰੂਹਾਨੀ ਵਾਲਮੀਕਿ ਸਤਿਸੰਗ ਸਮਾਗਮ ਸੰਪੰਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ਾਮ ਚੁਰਾਸੀ ਭਗਵਾਨ ਵਾਲਮੀਕਿ ਨੌਜਵਾਨ ਸਭਾ, ਵੱਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਰੂਹਾਨੀ ਸਤਿਸੰਗ ਸਮਾਗਮ ਸ਼ਰਧਾ ਅਤੇ ਧਾਰਮਿਕ ਮਾਹੌਲ ਵਿੱਚ ਸੰਪੰਨ ਹੋਇਆ। ਸਮਾਗਮ ਦੌਰਾਨ ਕੌਮੀ ਕੀਰਤਨੀ ਜੱਥਾ ਗੁਰੂ ਸੇਵਕ ਕੀਰਤਨੀ ਜੱਥਾ, ਬਹਿਰਾਮ ਸਰਿਸ਼ਤਾ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸਾਬਕਾ ਵਿਧਾਇਕ ਪਵਨ ਆਦਿਆ, ਆਦਿ ਵਾਲਮੀਕਿ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਭਾਰਤ ਦੇ ਕੌਮੀ ਚੇਅਰਮੈਨ ਜੋਗਿੰਦਰ ਸਿੰਘ ਮਾਨ ਅਤੇ ਡੈਮੋਕ੍ਰੇਟਿਕ ਭਾਰਤੀ ਲੋਕ ਦਲ ਭਾਰਤ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਸਮੇਤ ਨਾਮਵਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਸਮਾਗਮ ਦਾ ਉਦੇਸ਼ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਸੰਗਤਾਂ ਨੂੰ ਰੂਹਾਨੀ ਮਾਰਗ ਨਾਲ ਜੋੜਨਾ ਹੈ। ਉਨ੍ਹਾਂ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਅਜਿਹੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਰਹਿਣਗੇ। ਉਨ੍ਹਾਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਮਹਾਨ ਯੋਗਦਾਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੁਨੀਆ ਦੇ ਪਹਿਲੇ ਆਦਿ ਕਵੀ ਅਤੇ ਸੰਸਕ੍ਰਿਤ ਦੇ ਮਹਾਨ ਕਵੀ ਸਨ। ਉਨ੍ਹਾਂ ਨੇ ਰਾਮਾਇਣ ਵਰਗੇ ਮਹਾਨ ਗ੍ਰੰਥ ਦੀ ਰਚਨਾ ਕਰਕੇ ਸਮੁੱਚੀ ਮਨੁੱਖਤਾ ਨੂੰ ਸੱਚਾਈ, ਮਰਿਆਦਾ ਅਤੇ ਨੇਕ ਰਸਤੇ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ, ਵਿਚਾਰਾਂ ਅਤੇ ਮਹਾਨ ਰਚਨਾਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ।