- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀਆਂ ਟਾਂਡਾ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ
ਟਾਂਡਾ : ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਬੀਬੀਆਂ ਟਾਂਡਾ ਵਿਖੇ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਮੂਹ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਜਸਪਿੰਦਰ ਸਿੰਘ ਹਜ਼ੂਰੀ ਰਾਗੀ ਸਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਬਲਵਿੰਦਰ ਸਿੰਘ ਗੁਰਦੁਆਰਾ ਬੀਬੀਆਂ ਟਾਂਡਾ ਦੇ ਰਾਗੀ ਜਥਿਆਂ ਵੱਲੋਂ ਧੁਰ ਕੀ ਬਾਣੀ ਦੇ ਰਸਭਿੰਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਵਿਚਾਰਾਂ ਦੀ ਸਾਂਝ ਪਾਉਂਦਿਆਂ ਰਾਗੀ ਜਥਿਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸੇਵਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਭਾਈ ਰਣਜੀਤ ਸਿੰਘ ਤੁੱਲੀ ਵੱਲੋਂ ਬਾਖੂਬੀ ਨਿਭਾਈ ਗਈ। ਸਮਾਗਮ ਦੀ ਸਮਾਪਤੀ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਨਿਰਮਲ ਸਿੰਘ ਤੁੱਲੀ, ਸੁਖਮੀਤ ਸਿੰਘ, ਪਰਮਜੀਤ ਸਿੰਘ, ਸੰਤਾ ਸਿੰਘ, ਬਲਵੀਰ ਸਿੰਘ ਸੈਣੀ, ਰਣਜੀਤ ਸਿੰਘ ਤੁੱਲੀ, ਪਰਮਿੰਦਰ ਸਿੰਘ ਸੈਣੀ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਤੁੱਲੀ, ਸਾਹਿਬ ਸਿੰਘ ਤੁੱਲੀ, ਦਮਨਜੀਤ ਸਿੰਘ, ਮਨਜੀਤ ਕੌਰ, ਬਲਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।