ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ
ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ
Publish Date: Mon, 09 Nov 2026 05:46 PM (IST)
Updated Date: Tue, 10 Nov 2026 04:05 AM (IST)
ਅੰਮ੍ਰਿਤਪਾਲ ਪੰਜਾਬੀ ਜਾਗਰਣ, ਟਾਂਡਾ ਉੜਮੁੜ ਪਿੰਡ ਪੁੱਲ ਪੁਖ਼ਤਾ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਦੀਪ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਦੱਸਿਆ ਗਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੀ ਰਿਹਾਈ ਸਮੇਂ ਆਪਣੇ ਨਾਲ ਕੈਦ 52 ਰਾਜਿਆਂ ਦੀ ਰਿਹਾਈ ਵੀ ਯਕੀਨੀ ਬਣਾਈ ਸੀ। ਇਸ ਮਹਾਨ ਇਤਿਹਾਸਕ ਘਟਨਾ ਦੀ ਯਾਦ ਵਿੱਚ ਬੰਦੀ ਛੋੜ ਦਿਵਸ ਮਨਾਇਆ ਜਾਂਦਾ ਹੈ, ਜੋ ਸਾਨੂੰ ਦੂਜਿਆਂ ਦੀ ਆਜ਼ਾਦੀ, ਹੱਕਾਂ ਅਤੇ ਭਲਾਈ ਲਈ ਖੜ੍ਹੇ ਹੋਣ ਦਾ ਸੰਦੇਸ਼ ਦਿੰਦਾ ਹੈ। ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਸਮੂਹ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਦੀਪ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।