- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਚਤੋਵਾਲ ਵਿਖੇ ਪਹਿਲਾ ਇੱਕ ਰੋਜ਼ਾ ਮਹਾਨ ਕੀਰਤਨ ਦਰਬਾਰ 22 ਨੂੰ

ਅਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਚੜਦੀ ਕਲਾ ਵੈਲਫੇਅਰ ਸੋਸਾਇਟੀ ਪਿੰਡ ਚਤੋਵਾਲ ਵੱਲੋਂ ਸੋਸਾਇਟੀ ਦੀ ਸੇਵਾ ਦਾ ਇੱਕ ਸਾਲ ਪੂਰਾ ਹੋਣ ਤੇ ਇੱਕ ਰੋਜ਼ਾ ਮਹਾਨ ਕੀਰਤਨ ਦਰਬਾਰ 22 ਨਵੰਬਰ ਦਿਨ ਐਤਵਾਰ ਨੂੰ ਪਿੰਡ ਚਤੋਵਾਲ ਵਿਖੇ ਕਰਵਾਇਆ ਜਾਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੀਂ ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ਾਮ 5 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਕਰਵਾਏ ਜਾ ਰਹੇ ਕੀਰਤਨ ਦਰਬਾਰ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਵਿਖੇ ਹੋ ਰਹੇ ਕੀਰਤਨ ਦਰਬਾਰ ਦੇ ਦੌਰਾਨ ਨਿਰਮਲ ਭੇਖ ਰਤਨ ਸੰਤ ਬਾਬਾ ਤੇਜਾ ਸਿੰਘ ਜੀ ਡੇਰਾ ਗੁਰੂਸਰ ਖੁਡਾ ਵਾਲੇ, ਸੰਤ ਬਾਬਾ ਨਰੇਸ਼ ਗਿਰ ਜੀ ਜੀ ਡੇਰਾ ਬਾਬਾ ਭਗਤ ਰਾਮ ਜੀ ਨੰਗਲ ਖੁੰਗਾ, ਸੰਤ ਬਾਬਾ ਜਸਪਾਲ ਸਿੰਘ ਜੀ ਓਡਰੇ ਵਾਲੇ, ਸੰਤ ਬਾਬਾ ਰਾਮ ਗਿਰ ਜੀ ਰਾਜਪੁਰ ਕੰਡੀ ਵਾਲੇ,ਭਾਈ ਹਰਪ੍ਰੀਤ ਸਿੰਘ ਹੈਪੀ ਜੌਹਲ ਤੇ ਹੋਰ ਰਾਗੀ ਢਾਡੀ ਜਥੇ ਪਹੁੰਚ ਕੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤ ਵਿਚਾਰਾਂ ਦੁਆਰਾ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਨਗੇ।