ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀਆਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀਆਂ
Publish Date: Tue, 17 Nov 2026 06:05 PM (IST)
Updated Date: Tue, 17 Nov 2026 06:06 PM (IST)
ਦੀਪਕ ਮੱਟੂ, ਪੰਜਾਬੀ ਜਾਗਰਣ ਸ਼ਾਮ ਚੁਰਾਸੀ : ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਾਮ ਚੁਰਾਸੀ ਵਿਖੇ ਸਿੰਘ ਸਭਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਭਾਤ ਫੇਰੀਆਂ ਦੌਰਾਨ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਪ੍ਰਭਾਤ ਫੇਰੀਆਂ ਦਾ ਸ਼ਹਿਰ ਵਿੱਚ ਥਾਂ-ਥਾਂ ਤੇ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਘ ਸਭਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਰੁਪਿੰਦਰ ਸਿੰਘ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ ਦੌਰਾਨ ਸੰਗਤਾਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਂਦਾ ਹੈ ਅਤੇ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਤਹਿਤ 22 ਨਵੰਬਰ ਨੂੰ ਸ਼ਾਮ ਚੁਰਾਸੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। 24 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।