- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਾਲਮੀਕਿ ਸਤਿਕਾਰ ਕਮੇਟੀ ਵੱਲੋਂ ਜਥੇਬੰਦੀ ਦਾ ਵਿਸਥਾਰ

ਦੀਪਕ ਮੱਟੂ, ਪੰਜਾਬੀ ਜਾਗਰਣ, ਹੁਸ਼ਿਆਰਪੁਰ ਸ਼ਾਮ ਚੁਰਾਸੀ : ਭਗਵਾਨ ਵਾਲਮੀਕਿ ਸਤਿਕਾਰ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਚਰਨਜੀਤ ਮੱਟੂ ਨੂੰ ਭਗਵਾਨ ਵਾਲਮੀਕਿ ਸਤਿਕਾਰ ਕਮੇਟੀ ਸ਼ਾਮ ਚੁਰਾਸੀ ਦਾ ਪ੍ਰਧਾਨ ਅਤੇ ਮਾਨਵ ਮੱਟੂ ਨੂੰ ਯੂਥ ਵਿੰਗ ਸ਼ਾਮ ਚੁਰਾਸੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਭਗਵਾਨ ਵਾਲਮੀਕਿ ਸਤਿਕਾਰ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਗੁਰਮੁੱਖ ਸਿੰਘ ਖੋਸਲਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਸਤਿਕਾਰ ਕਮੇਟੀ ਦਾ ਵਿਸਥਾਰ ਪੂਰੇ ਭਾਰਤ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਦਾ ਪ੍ਰਚਾਰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।