- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਕਮਲ ਪੰਜਾਬੀ ਜਾਗਰਣ ਹਰਿਆਣਾ : ਸਰ ਮਾਰਸ਼ਲ ਕਾਨਵੈਂਟ ਸਕੂਲ, ਭਲਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੱਚਿਆਂ ਅਤੇ ਟੀਚਰਾਂ ਵੱਲੋਂ ਪਾਠ ਪੜ ਕੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਸਿੰਘ ਨੇ ਬੱਚਿਆਂ ਨੂੰ ਗੁਰੂ ਜੀ ਦੇ ਜਨਮ ਅਤੇ ਉਹਨਾਂ ਦੀਆਂ ਸਿੱਖਿਆਵਾਂ ਬਾਰੇ ਦੱਸਿਆ। ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਨੂੰ ਪੰਜਾਬ ਦੇ ਤਲਵੰਡੀ ਵਿਖੇ ਹੋਇਆ ਸੀ। ਉਹ ਇੱਕ ਮਹਾਨ ਸੰਤ, ਵਿਚਾਰਕ ਅਤੇ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਮਨੁੱਖਤਾ ਲਈ ਬਰਾਬਰੀ, ਪਿਆਰ ਤੇ ਸੇਵਾ ਦਾ ਸੰਦੇਸ਼ ਦਿੱਤਾ। ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਨੀਂਹ ਰੱਖੀ ਅਤੇ ਉਹਨਾਂ ਦੇ ਵਿਚਾਰ ਅੱਜ ਵੀ ਲੱਖਾਂ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਹਨ।