ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਪ੍ਰਕਾਸ਼ ਪੁਰਬ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਪ੍ਰਕਾਸ਼ ਪੁਰਬ
Publish Date: Tue, 24 Nov 2026 04:56 PM (IST)
Updated Date: Tue, 24 Nov 2026 04:58 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪੰਜਾਬੀ ਅਧਿਆਪਕਾ ਸਰਬਜੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ-ਇਤਿਹਾਸ ਅਤੇ ਉਨ੍ਹਾਂ ਦੇ ਫ਼ਲਸਫ਼ੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਸੱਚਾਈ, ਸਮਾਨਤਾ, ਪਿਆਰ, ਭਾਈਚਾਰੇ ਅਤੇ ਨਿਸ਼ਕਾਮ ਸੇਵਾ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਗੁਰਪੁਰਬ ਨੂੰ ਸਮਰਪਿਤ ਕਵਿਤਾ ਪੇਸ਼ ਕੀਤੀ। ਪ੍ਰੀ-ਨਰਸਰੀ ਦੇ ਬੱਚਿਆਂ ਨੇ ਫਿੰਗਰ ਇੰਪ੍ਰੈਸ਼ਨ ਪੇਂਟਿੰਗ ਗਤੀਵਿਧੀ ਵਿੱਚ ਭਾਗ ਲਿਆ। ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਗੁਰਬਾਣੀ ਦੀਆਂ ਪੰਕਤੀਆਂ ਦਾ ਪਾਠ ਕੀਤਾ, ਜਦਕਿ ਦਸਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਸ਼ਬਦ ਗਾਇਨ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀਐੱਸ ਮੁਲਤਾਨੀ, ਡਾਇਰੈਕਟਰ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਕਸਦ ਕੇਵਲ ਅਕਾਦਮਿਕ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰ ਅਤੇ ਸੇਵਾ ਭਾਵਨਾ ਪੈਦਾ ਕਰਨਾ ਵੀ ਹੈ।