ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਪਿੰਡ ਮੀਰਾਪੁਰ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
Publish Date: Wed, 25 Nov 2026 03:51 PM (IST)
Updated Date: Wed, 25 Nov 2026 03:52 PM (IST)
ਅਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਮੀਰਾਪੁਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਨਆਰਆਈ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਹੋਈ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭਾਈਚਾਰੇ, ਸੇਵਾ, ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀਆਂ ਹਨ। ਇਸ ਮੌਕੇ ਵਿਸ਼ੇਸ ਤੋਰ ਤੇ ਜਥੇਦਾਰ ਤਾਰਾ ਸਿੰਘ ਐਸਜੀਪੀਸੀ ਮੈਂਬਰ, ਬੀਬੀ ਜਸਵਿੰਦਰ ਕੌਰ ਸੱਲਾ, ਸਰਪੰਚ ਗੁਰਚਰਨ ਸਿੰਘ ਡੱਡੀਆਂ, ਰਣਜੀਤ ਸਿੰਘ ਤੇ ਲਖਵਿੰਦਰ ਸਿੰਘ ਤੋਂ ਇਲਾਵਾ, ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ, ਗੁਰਨਾਮ ਸਿੰਘ, ਦਰਸ਼ਨ ਸਿੰਘ, ਇੰਦਰਜੀਤ ਸਿੰਘ, ਸਰਪੰਚ ਗੁਰਚਰਨ ਸਿੰਘ, ਭੁਪਿੰਦਰ ਸਿੰਘ, ਸਾਬਕਾ ਮੈਂਬਰ ਪਲਵਿੰਦਰ ਸਿੰਘ, ਕੈਪਟਨ ਅਮਰੀਕ ਸਿੰਘ ਸੂਬੇਦਾਰ ਕੁਲਦੀਪ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਸਾਬਕਾ ਸੈਕਟਰੀ, ਮਾਸਟਰ ਕਸ਼ਮੀਰ ਸਿੰਘ, ਲਖਵਿੰਦਰ ਸਿੰਘ ਸਪੇਨ, ਗਿਆਨੀ ਬਲਵਿੰਦਰ ਸਿੰਘ, ਬਲਕਾਰ ਸਿੰਘ, ਬਚਨ ਸਿੰਘ, ਪਲਵਿੰਦਰ ਸਿੰਘ, ਪ੍ਰਭਜੀਤ ਸਿੰਘ, ਬਚਨ ਸਿੰਘ, ਰਣਜੀਤ ਸਿੰਘ, ਦਲੀਪ ਸਿੰਘ, ਸਵਰਨ ਸਿੰਘ, ਦਸਤਾਰ ਕੋਚ ਜਤਿੰਦਰ ਸਿੰਘ ਖੱਖ, ਗਿਆਨੀ ਬਲਵਿੰਦਰ ਸਿੰਘ, ਜਸਵੀਰ ਸਿੰਘ, ਪ੍ਰਭਜੀਤ ਸਿੰਘ ਇਟਲੀ, ਕੁਲਵੰਤ ਸਿੰਘ ਪੱਤੀ ਮੀਰਾਪੁਰ, ਬਚਨ ਸਿੰਘ ਡੱਡੀਆਂ, ਭੁਪਿੰਦਰ ਸਿੰਘ ਸਰਪੰਚ ਡੱਡੀਆਂ, ਸੁਰਜੀਤ ਸਿੰਘ ਸਾਬਕਾ ਸਰਪੰਚ, ਸਵਰਨ ਸਿੰਘ ਡੱਡੀਆਂ, ਸੁਖਵਿੰਦਰ ਸਿੰਘ ਫਰਾਂਸ, ਜੋਗਿੰਦਰ ਸਿੰਘ, ਸੁਰਿੰਦਰ ਸਿੰਘ, ਬਖਸ਼ੀਸ਼ ਸਿੰਘ, ਪਰਮਜੀਤ ਸਿੰਘ ਸੰਗਰੂਰ, ਗੁਰਨਾਮ ਸਿੰਘ, ਰਾਜਵੀਰ, ਸਰਤਾਜ, ਪ੍ਰਭਜੀਤ, ਪ੍ਰਤਾਪ, ਆਦਿ ਮੌਜੂਦ ਸਨ।