ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Publish Date: Wed, 25 Nov 2026 03:59 PM (IST)
Updated Date: Wed, 25 Nov 2026 04:01 PM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ ਚੱਬੇਵਾਲ : ਪਿੰਡ ਪੱਟੀ ਦੇ ਨਵਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਰੱਖੇ ਹੋਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਉਣ ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਸੁਰਿੰਦਰ ਸਿੰਘ, ਭਾਈ ਰਾਜਾ ਸਿੰਘ ਖਾਲਸਾ, ਭਾਈ ਜਸਪ੍ਰੀਤ ਸਿੰਘ, ਬੀਬੀਆਂ ਦਾ ਜਥਾ, ਬੱਚਿਆਂ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਜੀ ਵਲ਼ੋਂ ਗੁਰਬਾਣੀ ਵਿੱਚ ਦਰਸਾਏ ਸੇਵਾ ਸਿਮਰਨ ਅਤੇ ਸਰਬੱਤ ਦੇ ਭਲੇ ਦੇ ਮਾਰਗ ਤੇ ਚੱਲਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਕਿਹਾ। ਇਸ ਮੌਕੇ ਰਾਜਾ ਸਿੰਘ ਖਾਲਸਾ ਮੁੱਖ ਸੇਵਾਦਾਰ, ਬਲਵੀਰ ਸਿੰਘ , ਸਰਦਾਰਾ ਸਿੰਘ, ਅਮਰਜੀਤ ਸਿੰਘ ਗਿੱਲ, ਗੁਰਜੀਤ ਸਿੰਘ, ਸੁਰਿੰਦਰਪਾਲ ਸਿੰਘ, ਦਲਵਿੰਦਰ ਸਿੰਘ, ਵਿਜੈ ਸਿੰਘ, ਇਕਜੋਤਪ੍ਰੀਤ ਸਿੰਘ, ਹਰਜਿੰਦਰ ਸਿੰਘ, ਪਾਲਾ ਸਿੰਘ, ਦਿਲਬਾਗ ਸਿੰਘ, ਜਤਿੰਦਰ ਕੁਮਾਰ, ਸਤੀਸ਼ ਕੁਮਾਰ, ਵਿਜੈ ਸਿੰਘ , ਦੇਸ਼ ਰਾਜ ਸਿੰਘ, ਲਖਬੀਰ ਸਿੰਘ, ਹਰਪ੍ਰੀਤ ਸਿੰਘ, ਨਰਿੰਦਰਪਾਲ ਸਿੰਘ, ਗੁਰਨਾਮ ਸਿੰਘ, ਭੀਮਾ, ਪਵਨਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਤਨ ਮਨ ਧਨ ਦੇ ਨਾਲ ਸੇਵਾ ਕਰਨ ਵਾਲੇ ਸ਼ਰਧਾਲੂਆਂ ਨੂੰ ਗੁਰੂ ਘਰ ਵੱਲੋਂ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ।