ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਮਨਾਇਆ ਪ੍ਰਕਾਸ਼ ਪੁਰਬ
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਮਨਾਇਆ ਪ੍ਰਕਾਸ਼ ਪੁਰਬ
Publish Date: Thu, 26 Nov 2026 04:59 PM (IST)
Updated Date: Thu, 26 Nov 2026 05:01 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : -ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੋਸਾਇਟੀ ਅਧੀਨ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਨੈਨੋਵਾਲ ਵੈਦ, ਹੁਸ਼ਿਆਰਪੁਰ ਵਿਖੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਿੰਸੀਪਲ ਸ. ਹਰਜੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਲੈ ਕੇ ਦੂਜੀ ਤੱਕ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਪਦੇਸ਼ਾਂ ਨਾਲ ਸਬੰਧਤ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰਿੰਸੀਪਲ ਸ. ਹਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਹੱਤਵ ਬਾਰੇ ਦੱਸਿਆ। ਮੈਨੇਜਮੈਂਟ ਦੇ ਪ੍ਰਧਾਨ ਤਰਸੇਮ ਸਿੰਘ, ਵਾਈਸ ਪ੍ਰਧਾਨ ਸ. ਬਲਵੀਰ ਸਿੰਘ ਤੱਗੜ, ਸਕੱਤਰ ਸ. ਸੁਰਿੰਦਰਪਾਲ ਸਿੰਘ ਅਤੇ ਮੈਨੇਜਮੈਂਟ ਮੈਂਬਰ ਸ. ਜੇ.ਐੱਸ. ਸੰਧੂ, ਸ. ਰਾਜਵਿੰਦਰ ਸਿੰਘ ਢਿੱਲੋਂ ਅਤੇ ਸ. ਮੋਹਨ ਰੂਪ ਰਾਏ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਜਿਹੇ ਧਾਰਮਿਕ ਤੇ ਸੱਭਿਆਚਾਰਕ ਸਮਾਗਮਾਂ ਰਾਹੀਂ ਬੱਚਿਆਂ ਨੂੰ ਆਪਣੇ ਵਿਰਸੇ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।