ਨੈਸ਼ਨਲ ਹਾਈਵੇ ਤੇ ਵਾਪਰੇ ਸੜਕ ਹਾਦਸੇ ’ਚ ਔਰਤ ਦੀ ਮੌਤ
ਨੈਸ਼ਨਲ ਹਾਈਵੇ ਤੇ ਵਾਪਰੇ ਸੜਕ ਹਾਦਸੇ ’ਚ ਔਰਤ ਦੀ ਮੌਤ
Publish Date: Wed, 15 Apr 2026 04:32 PM (IST)
Updated Date: Thu, 16 Apr 2026 04:00 AM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ
ਟਾਂਡਾ ਉੜਮੁੜ : ਬੁੱਧਵਾਰ ਸਵੇਰੇ ਤੜਕਸਾਰ ਵਕਤ ਕਰੀਬ 5:30 ਵਜੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ਤੇ ਪੈਂਦੇ ਪਿੰਡ ਖੱਖ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਕਾਰ ਚਾਲਕ ਸਮੇਤ ਦੋ ਵਿਅਕਤੀ ਜ਼ਖਮੀ ਹੋ ਗਏ। ਮ੍ਰਿਤਕ ਔਰਤ ਦੀ ਪਛਾਣ ਦਲਜੀਤ ਕੌਰ ਵਾਸੀ ਤੇ ਜ਼ਖ਼ਮੀਆਂ ਦੀ ਪਛਾਣ ਕਾਰ ਚਾਲਕ ਬਲਜਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਅਤੇ ਅਮਨ ਮਸੀਹ ਪੁੱਤਰ ਸਲਾਮਤ ਮਸੀਹ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਹਰ ਹਫ਼ਤੇ ਦਲਜੀਤ ਕੌਰ ਨੂੰ ਗੁਰਦਾਸਪੁਰ ਤੋਂ ਜਲੰਧਰ ਹਸਪਤਾਲ ਡਾਇਲਸਿਸ ਲਈ ਲੈ ਕੇ ਜਾਂਦੇ ਸੀ। ਬੁੱਧਵਾਰ ਸਵੇਰੇ ਵੀ ਦਲਜੀਤ ਕੌਰ ਨੂੰ ਡਾਇਲਸਿਸ ਲਈ ਲੈ ਕੇ ਜਲੰਧਰ ਜਾ ਰਹੇ ਸੀ ਕਿ ਅਚਾਨਕ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਪੈਂਦੇ ਪਿੰਡ ਖੱਖ ਨੇੜੇ ਕਾਰ ਬੇਕਾਬੂ ਹੋ ਗਈ ਸੜਕ ਕਿਨਾਰੇ ਡੀਵਾਈਡਰ ਨਾਲ ਜਾ ਟਕਰਾਈ ਅਤੇ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਸੜਕ ਸੁਰੱਖਿਆ ਪੁਲਿਸ ਟੀਮ ਵਲੋਂ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆਂ ਜਿੱਥੇ ਡਾਕਟਰਾਂ ਦਲਜੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਕਾਰ ਚਾਲਕ ਬਲਜਿੰਦਰ ਸਿੰਘ ਤੇ ਅਮਨ ਮਸੀਹ ਹਸਪਤਾਲ ਵਿਚ ਜੇਰੇ ਇਲਾਜ ਹਨ। ਟਾਂਡਾ ਪੁਲਿਸ ਨੇ ਮੌਕੇ ਤੇ ਪਹੁੰਚ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਆਪਣੀ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।