ਹਰਵਿੰਦਰ ਸਿੰਘ ਭੁੰਗਰਨੀ, ਮੇਹਟੀਆਣਾ : ਪਿੰਡ ਦਿਹਾਣਾ ਤੋਂ ਮੁੱਖਲਿਆਣਾ ਜਾਣ ਵਾਲੀ ਲਿੰਕ ਤੇ ਨਾਲੀਆਂ ਦੇ ਗੰਦੇ ਪਾਣੀ ਨਿਕਾਸੀ ਨਾ ਹੋਣ ਕਰਕੇ ਰਾਹਗੀਰ ਪਰੇਸ਼ਾਨ ਹਨ। ਨਾਲੀਆਂ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਰਕੇ ਗੰਦਾ ਪਾਣੀ ਹਰ ਸਮੇਂ ਸੜਕ ਵਿਚਕਾਰ ਖੜਾ ਰਹਿੰਦਾ ਹੈ। ਇਸ ਮੌਕੇ ਰਾਹਗੀਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਲਿੰਕ ਸੜਕ ਗੰਦਾ ਪਾਣੀ ਖੜਾ ਹੋਣ ਕਾਰਨ ਕਾਫੀ ਵਾਰੀ ਰਾਹਗੀਰ ਡਿੱਗ ਕੇ ਸੱਟਾਂ ਖਾ ਚੁੱਕੇ ਹਨ। ਪਰ ਪੰਜਾਬ ਸਰਕਾਰ ਅਤੇ ਗ੍ਰਾਮ ਪੰਚਾਇਤ ਇਸ ਲਿੰਕ ਸੜਕ ਵੱਲ ਧਿਆਨ ਨਹੀਂ ਦੇ ਰਹੇ ਹਨ। ਜਿਸ ਕਰਕੇ ਸਕੂਲੀ ਬੱਚੇ ਤੇ ਰਾਹਗੀਰਾਂ ਨੂੰ ਸੜਕ ਤੋਂ ਲੰਘਣਾ ਕਾਫੀ ਮੁਸ਼ਕਲ ਹੈ। ਇਸ ਮੌਕੇ ਪੱਤਰਕਾਰਾਂ ਨੇ ਪਿੰਡ ਦੇ ਸਰਪੰਚ ਕਰਮਜੀਤ ਕੌਰ ਜਸਵਾਲ ਦੇ ਪਤੀ ਨੰਬਰਦਾਰ ਸਰਜਿੰਦਰ ਸਿੰਘ ਕਿੰਗ ਦਿਹਾਣਾ ਨਾਲ ਗੱਲਬਾਤ ਕੀਤੀ ਕਿ ਉਨ੍ਹਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਦਾ ਹੱਲ ਜਲਦੀ ਤੋਂ ਜਲਦੀ ਕੀਤਾ ਜਾਵੇਗਾ।

ਇਸ ਮੌਕੇ ਪਿੰਡ ਵਾਸੀਆਂ ਨੇ ਡਾਕਟਰ ਰਾਜ ਕੁਮਾਰ ਹਲਕਾ ਵਿਧਾਇਕ ਚੱਬੇਵਾਲ ਨੂੰ ਅਪੀਲ ਕੀਤੀ ਕਿ ਨਾਲੀਆਂ ਦੇ ਗੰਦੇ ਪਾਣੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਤਾਂ ਕਿ ਰਾਹਗੀਰਾਂ ਨੂੰ ਨਾਲੀਆਂ ਦੇ ਗੰਦੇ ਪਾਣੀ ਤੋਂ ਮੁਕਤੀ ਮਿਲ ਸਕੇ।