ਸ਼ਮਸ਼ੇਰ ਭਾਰਦਵਾਜ ਬਣੇ ਅਕਾਲੀ ਦਲ ਦੇ ਜਿਲ੍ਹਾ ਚੋਣ ਪ੍ਰਬੰਧਨ ਕਮੇਟੀ ਚੇਅਰਮੈਨ ਸ਼ਮਸ਼ੇਰ ਭਾਰਦਵਾਜ ਬਣੇ ਅਕਾਲੀ ਦਲ ਦੇ ਜਿਲ੍ਹਾ ਚੋਣ ਪ੍ਰਬੰਧਨ ਕਮੇਟੀ ਚੇਅਰਮੈਨ
Publish Date: Tue, 24 Nov 2026 04:38 PM (IST)
Updated Date: Tue, 24 Nov 2026 04:40 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਚੋਣ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਪ੍ਰਬੰਧਨ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ ਨੇ ਦੱਸਿਆ ਕਿ ਇਸ ਕਮੇਟੀ ਦਾ ਚੇਅਰਮੈਨ ਬਾਰ ਕੌਂਸਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਰਟੀਆਈ ਸੈੱਲ ਪੰਜਾਬ ਦੇ ਉਪ ਪ੍ਰਧਾਨ ਸ਼ਮਸ਼ੇਰ ਭਾਰਦਵਾਜ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਜਗਤਾਰ ਸਿੰਘ ਨੂੰ ਇਲੈਕਸ਼ਨ ਸਬੰਧੀ ਸਰਕਾਰੀ ਮਸ਼ੀਨਰੀ ਨਾਲ ਸੰਪਰਕ ਰੱਖਣ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਸ ਕਮੇਟੀ ਵਿੱਚ ਹੁਸ਼ਿਆਰਪੁਰ ਦੇ ਸਾਬਕਾ ਸੀਨੀਅਰ ਮੇਅਰ ਸਰਦਾਰ ਪ੍ਰੇਮ ਸਿੰਘ, ਰਿੰਕੂ ਬੇਦੀ ਗੜ੍ਹਸ਼ੰਕਰ, ਸਰਬਜੀਤ ਸਿੰਘ ਮੋਮੀ ਟਾਂਡਾ, ਹਨੂਮੰਤ ਸਿੰਘ ਰੱਜਤ ਠਾਕੁਰ ਮੁਕੇਰੀਆਂ ਅਤੇ ਭੁਪਿੰਦਰ ਨੀਲੂ ਦਸੂਹਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਹਿਲਾ ਵਿੰਗ ਦੀ ਸੂਬਾ ਸਕੱਤਰ ਨੀਤੀ ਤਲਵਾੜ, ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ, ਆਰਟੀਆਈ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਸੂਰਜ ਸਿੰਘ, ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ, ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਾਬੀ, ਇੰਡਸਟਰੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਪਰਮਾਰ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਜੀ ਬਾਜਵਾ ਨੂੰ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ।