- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਅੱਜ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਪੰਜਾਬ ਅੰਦਰ ਲੱਗ ਰਹੇ ਬੇਹੱਦ ਬਿਜਲੀ ਦੇ ਅਣਐਲਾਨੇ ਕੱਟਾਂ ਅਤੇ ਅਣਨਿਯਮਿਤ ਸਪਲਾਈ ਕਾਰਨ ਜਿੱਥੇ ਉਦਯੋਗ ਅਤੇ ਵਪਾਰ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ, ਉੱਥੇ ਕਿਸਾਨਾਂ, ਵਿਦਿਆਰਥੀਆਂ ਅਤੇ ਆਮ ਖਪਤਕਾਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਸਪਲਾਈ ਦੇ ਸੁਚੱਜੇ ਪ੍ਰਬੰਧਾਂ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਲੋਕਾਂ ਨੂੰ ਲੰਬੇ-ਲੰਬੇ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਘਰੇਲੂ ਜੀਵਨ ਤੋਂ ਲੈ ਕੇ ਕਾਰੋਬਾਰ ਅਤੇ ਖੇਤੀਬਾੜੀ ਤੱਕ ਹਰ ਖੇਤਰ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜੀ ਤਹਿਤ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦਾ ਧਰਨਾ 16 ਸਤੰਬਰ ਨੂੰ ਸਰਕਲ ਦਫ਼ਤਰ, ਪੰਜਾਬ ਰਾਜ ਬਿਜਲੀ ਬੋਰਡ, ਟਾਂਡਾ ਰੋਡ, ਹੁਸ਼ਿਆਰਪੁਰ ਵਿਖੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਲੋਕਾਂ ਦੀ ਬੁਨਿਆਦੀ ਲੋੜ ਹੈ ਅਤੇ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਹਰ ਵਰਗ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਅਕਾਲੀ ਵਰਕਰਾਂ, ਅਹੁਦੇਦਾਰਾਂ, ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 16 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਧਰਨੇ ਨੂੰ ਸਫਲ ਬਣਾਉਣ। ਇਸ ਮੌਕੇ ਇਕਬਾਲ ਸਿੰਘ ਗੋਪੀ, ਭੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬੀਸੀ ਸੈੱਲ, ਜਸਵਿੰਦਰ ਸਿੰਘ, ਜਗਤਾਰ ਸਿੰਘ ਸਰਕਲ ਪ੍ਰਧਾਨ, ਰਵਿੰਦਰ ਸਿੰਘ ਨਿੱਕਾ ਵੀ ਹਾਜ਼ਰ ਸਨ।