- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭੁਪਿੰਦਰ ਸਿੰਘ ਮਹਿੰਦੀਪੁਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਟੀਮ ਦਾ ਐਲਾਨ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਪੱਛੜੀਆਂ ਸ਼੍ਰੇਣੀਆਂ ਵਿੰਗ ਦੀ ਜਥੇਬੰਦੀ ਦਾ ਵਿਸਥਾਰ ਕੀਤਾ ਗਿਆ। ਪਾਰਟੀ ਦੇ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਜ਼ਿਲ੍ਹਾ ਪ੍ਰਧਾਨ. ਭੁਪਿੰਦਰ ਸਿੰਘ ਮਹਿੰਦੀਪੁਰ ਨੇ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੰਜੀਵ ਤਲਵਾੜ, ਪੱਛੜੀਆਂ ਸ਼੍ਰੇਣੀਆਂ ਵਿੰਗ ਪੰਜਾਬ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਕਲਸੀ, ਦੁਆਬਾ ਜ਼ੋਨ ਦੇ ਇੰਚਾਰਜ ਸਤਨਾਮ ਸਿੰਘ ਚਗਰਾ, ਸੰਜੀਵ ਕੁਮਾਰ ਅਤੇ ਹੋਰ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਉਪਰੰਤ ਹਲਕਾ ਹੁਸ਼ਿਆਰਪੁਰ ਨਾਲ ਸਬੰਧਿਤ ਪੱਛੜੀਆਂ ਸ਼੍ਰੇਣੀਆਂ ਦੀ ਨਵੀਂ ਟੀਮ ਦਾ ਐਲਾਨ ਕੀਤਾ।
ਨਵੀਂ ਟੀਮ ਵਿੱਚ ਸੁਖਵਿੰਦਰ ਸਿੰਘ ਕਲਸੀ, ਰਮੇਸ਼ ਕੁਮਾਰ ਸੈਣੀ ਅਤੇ ਰਵਿੰਦਰ ਮਿੰਟੂ ਨੂੰ ਜ਼ਿਲ੍ਹੇ ਦਾ ਸੀਨੀਅਰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਗੁਲਜ਼ਾਰੀ ਲਾਲ ਮਾਂਡਲਾ, ਕੁਲਵੰਤ ਸਿੰਘ ਜੋਗੀ ਅਤੇ ਹਰਭਜਨ ਵਧਾਵਨ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਵਤਾਰ ਸਿੰਘ ਤਾਰੀ, ਹਰਭਜਨ ਅਨੰਦ, ਤਰਸੇਮ ਸਿੰਘ, ਸੁਨੀਲ ਭਾਰਦਵਾਜ ਅਤੇ ਤਿਲਕ ਰਾਜ ਚੌਹਾਨ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਬਲਜਿੰਦਰ ਸਿੰਘ ਨੂੰ ਸਰਕਲ ਹੁਸ਼ਿਆਰਪੁਰ ਦਾ ਪੱਛੜੀਆਂ ਸ਼੍ਰੇਣੀਆਂ ਵਿੰਗ ਦਾ ਪ੍ਰਧਾਨ ਅਤੇ ਜਤਿੰਦਰ ਸਿੰਘ ਰੀਹਲ ਨੂੰ ਸਰਕਲ ਹੁਸ਼ਿਆਰਪੁਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਜਥੇਬੰਦੀ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਭੁਪਿੰਦਰ ਸਿੰਘ ਮਹਿੰਦੀਪੁਰ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਅਤੇ ਸੀਨੀਅਰ ਲੀਡਰਸ਼ਿਪ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ।