Breaking ਦੁਖਦਾਈ ਖ਼ਬਰ: ਭਿਆਨਕ ਸੜਕ ਹਾਦਸੇ ’ਚ ਮਾਂ-ਪੁੱਤ ਦੀ ਦਰਦਨਾਕ ਮੌਤ, ਪਰਿਵਾਰ 'ਚ ਪਸਰਿਆ ਮਾਤਮ
ਜਾਣਕਾਰੀ ਅਨੁਸਾਰ ਔਰਤ ਗਗਨਦੀਪ ਕੌਰ ਆਪਣੇ ਪੁੱਤਰ ਰਿਆਜ ਨੂੰ ਨਾਲ ਲੈ ਕੇ ਸਕੂਲ ਤੋਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਹਸਪਤਾਲ ਜਾ ਰਹੀ ਸੀ। ਜਦੋਂ ਉਹ ਆਈਟੀਆਈ ਹੁਸ਼ਿਆਰਪੁਰ ਨੇੜੇ ਪਹੁੰਚੀ ਤਾਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਗਗਨਦੀਪ ਕੌਰ ਅਤੇ ਉਸ ਦੇ ਪੁੱਤਰ ਰਿਆਜ ਦੀ ਮੌਕੇ 'ਤੇ ਹੀ ਮੌਤ ਹੋ ਗਈ।
Publish Date: Mon, 02 Nov 2026 03:50 PM (IST)
Updated Date: Mon, 02 Nov 2026 03:54 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਆਈਟੀਆਈ ਹੁਸ਼ਿਆਰਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ ਅਤੇ ਉਸ ਦੇ ਮਾਸੂਮ ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ।
ਜਾਣਕਾਰੀ ਅਨੁਸਾਰ ਔਰਤ ਗਗਨਦੀਪ ਕੌਰ ਆਪਣੇ ਪੁੱਤਰ ਰਿਆਜ ਨੂੰ ਨਾਲ ਲੈ ਕੇ ਸਕੂਲ ਤੋਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਹਸਪਤਾਲ ਜਾ ਰਹੀ ਸੀ।
ਜਦੋਂ ਉਹ ਆਈਟੀਆਈ ਹੁਸ਼ਿਆਰਪੁਰ ਨੇੜੇ ਪਹੁੰਚੀ ਤਾਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਗਗਨਦੀਪ ਕੌਰ ਅਤੇ ਉਸ ਦੇ ਪੁੱਤਰ ਰਿਆਜ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਸਰਪੰਚ ਮੌਕੇ 'ਤੇ ਪਹੁੰਚ ਗਏ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।
ਉੱਧਰ, ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।