- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਸ ਸਮੇਂ ਅਕਾਲੀ ਦਲ ਨੂੰ ਵੱਡੇ ਵੱਡੇ ਆਗੂ ਛੱਡ ਕੇ ਜਾ ਰਹੇ ਸਨ ਤਾਂ ਵੀ ਰਣਧੀਰ ਸਿੰਘ ਚੱਟਾਨ ਵਾਂਗ ਪਾਰਟੀ ਨਾਲ ਖੜ੍ਹੇ ਰਹੇ। ਕਲ੍ਹ ਹੀ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਉਨ੍ਹਾਂ ਨੂੰ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 38 ਤੋਂ ਉਮੀਦਵਾਰ ਬਣਾਇਆ ਸੀ।

ਦੀਪਕ ਅਗਨੀਹੋਤਰੀ, ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਵਲੋਂ ਹੁਸ਼ਿਆਰਪੁਰ ਨਗਰ ਨਿਗਮ ਦੀਆਂ ਚੋਣਾਂ ਵਿੱਚ ਵਾਰਡ ਨੰਬਰ 38 ਤੋ ਉਮੀਦਵਾਰ ਐਲਾਨੇ ਰਣਧੀਰ ਸਿੰਘ ਭਾਰਜ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਰਣਧੀਰ ਸਿੰਘ ਅਕਾਲੀ ਦਲ ਦੇ ਸਿਰਕਢ ਆਗੂ ਸਨ। ਜਿਸ ਸਮੇਂ ਅਕਾਲੀ ਦਲ ਨੂੰ ਵੱਡੇ ਵੱਡੇ ਆਗੂ ਛੱਡ ਕੇ ਜਾ ਰਹੇ ਸਨ ਤਾਂ ਵੀ ਰਣਧੀਰ ਸਿੰਘ ਚੱਟਾਨ ਵਾਂਗ ਪਾਰਟੀ ਨਾਲ ਖੜ੍ਹੇ ਰਹੇ। ਕਲ੍ਹ ਹੀ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਉਨ੍ਹਾਂ ਨੂੰ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 38 ਤੋਂ ਉਮੀਦਵਾਰ ਬਣਾਇਆ ਸੀ। ਉਨ੍ਹਾਂ ਦੇ ਅਕਾਲ ਚਲਾਣੇ 'ਤੇ ਅਕਾਲੀ ਦਲ ਵਿੱਚ ਸੋਗ ਦੀ ਲਹਿਰ ਦੌੜ ਗਈ। ਜ਼ਿਲ੍ਹਾ ਅਕਾਲੀ ਦਲ ਜਥੇਬੰਦੀ ਦੇ ਸਮੂਹ ਆਗੂਆਂ ਨੇ ਉਨ੍ਹਾਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।