- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ (32) ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ। ਕੁਲਜੀਤ ਸਿੰਘ ਆਪਣੇ 13 ਸਾਲਾਂ ਦੇ ਬੇਟੇ ਅਤੇ ਪਤਨੀ ਸਮੇਤ ਅਮਰੀਕਾ ਵਿੱਚ ਪੱਕੇ ਤੌਰ ’ਤੇ ਰਹਿੰਦਾ ਸੀ।

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਰੜਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਅਮਰੀਕਾ ਵਿਖੇ ਅਚਨਚੇਤ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ (32) ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ। ਕੁਲਜੀਤ ਸਿੰਘ ਆਪਣੇ 13 ਸਾਲਾਂ ਦੇ ਬੇਟੇ ਅਤੇ ਪਤਨੀ ਸਮੇਤ ਅਮਰੀਕਾ ਵਿੱਚ ਪੱਕੇ ਤੌਰ ’ਤੇ ਰਹਿੰਦਾ ਸੀ। ਮ੍ਰਿਤਕ ਕੁਲਜੀਤ ਸਿੰਘ ਦੇ ਚਾਚਾ ਸਮਾਜ ਸੇਵਕ ਬਲਵਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਕੁਲਜੀਤ ਦੀ ਪਤਨੀ ਅਲੀਜਾ ਨੇ ਉਸ ਦੀ ਮੌਤ ਬਾਰੇ ਦੱਸਿਆ ਕਿ ਸ਼ਾਮ ਨੂੰ ਕੁਲਜੀਤ ਸਿੰਘ ਆਪਣੇ ਪਰਿਵਾਰ ਸਮੇਤ ਕਾਰ ’ਤੇ ਸਵਾਰ ਹੋ ਕੇ ਕਿਧਰੇ ਕੰਮ ਜਾ ਰਹੇ ਸੀ। ਜਦੋਂ ਟ੍ਰੈਫਿਕ ਲਾਈਟਾਂ ’ਤੇ ਉਨ੍ਹਾਂ ਕਾਰ ਰੋਕੀ ਤਾਂ ਅਚਾਨਕ ਕੁਲਜੀਤ ਨੂੰ ਬ੍ਰੇਨ ਹੈਮਰਿਜ ਹੋ ਗਈ। ਮੌਕੇ ’ਤੇ ਪਰਿਵਾਰ ਵਲੋਂ ਕੁਲਜੀਤ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਕੁਲਜੀਤ ਸਿੰਘ ਦੇ ਪਿਤਾ ਸੁਰਿੰਦਰ ਸਿੰਘ ਦੀ ਤਿੰਨ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਇਸ ਦੁਖਦ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿਚ ਮਾਤਮ ਦਾ ਮਾਹੌਲ ਹੈ।