ਕਾਲਜ ’ਚ ਸਾਬਕਾ ਵਿਦਿਆਰਥੀ ਮਿਲਣ ਸਮਾਰੋਹ ਕਰਵਾਇਆ
ਸਨਾਤਨ ਧਰਮ ਕਾਲਜ ਵਿੱਚ ਸਾਬਕਾ ਵਿਦਿਆਰਥੀ ਮਿਲਣ ਸਮਾਰੋਹ ਕਰਵਾਇਆ
Publish Date: Mon, 02 Nov 2026 05:28 PM (IST)
Updated Date: Mon, 02 Nov 2026 05:29 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ੍ਰੀ ਸ੍ਰੀਗੋਪਾਲ ਸ਼ਰਮਾ ਅਤੇ ਪ੍ਰਿੰਸੀਪਲ ਡਾ. ਅਜੈ ਕੁਮਾਰ ਦੇ ਮਾਰਗਦਰਸ਼ਨ ਹੇਠ ਐਲੂਮਨੀ ਐਸੋਸੀਏਸ਼ਨ ਦੀ ਇੰਚਾਰਜ ਡਾ. ਮੇਘਾ ਦੂਆ ਦੀ ਅਗਵਾਈ ਵਿੱਚ ਸਾਬਕਾ ਵਿਦਿਆਰਥੀ ਮਿਲਣ ਸਮਾਰੋਹ ਕਰਵਾਇਆ ਗਿਆ। ਇਸ ਵਿੱਚ ਵੱਡੀ ਗਿਣਤੀ ਵਿੱਚ ਸਾਬਕਾ ਵਿਦਿਆਰਥੀਆਂ ਨੇ ਸ਼ਮੂਲੀਅਤ ਕਰਕੇ ਕਾਲਜ ਦੇ ਪੁਰਾਣੇ ਦਿਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਪ੍ਰਿੰਸੀਪਲ ਡਾ. ਅਜੈ ਕੁਮਾਰ ਨੇ ਸਾਬਕਾ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਬਕਾ ਵਿਦਿਆਰਥੀ ਕਿਸੇ ਵੀ ਸੰਸਥਾ ਦੀ ਅਨਮੋਲ ਧਰੋਹਰ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਸੰਸਥਾ ਦਾ ਮਾਣ ਵਧਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸੰਸਥਾ ਨਾਲ ਸਬੰਧਾਂ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ੍ਰੀ ਸ੍ਰੀਗੋਪਾਲ ਸ਼ਰਮਾ ਅਤੇ ਗਰੁੱਪ ਕੈਪਟਨ ਦੀਪਕ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਸਾਬਕਾ ਵਿਦਿਆਰਥੀਆਂ ਨੇ ਆਪਣੇ ਤਜ਼ਰਬੇ ਅਤੇ ਪ੍ਰਾਪਤੀਆਂ ਸਾਂਝੀਆਂ ਕੀਤੀਆਂ। ਸਮਾਰੋਹ ਦੀ ਸਫ਼ਲਤਾ ਵਿੱਚ ਡਾ. ਮਨਜੀਤ ਕੌਰ, ਡਾ. ਗੁਰਚਰਨ ਸਿੰਘ, ਪ੍ਰੋ. ਮਨਪ੍ਰੀਤ ਕੌਰ ਸਮੇਤ ਸਮੂਹ ਸਟਾਫ਼ ਨੇ ਸਹਿਯੋਗ ਦਿੱਤਾ। ਅੰਤ ਵਿੱਚ ਡਾ. ਮੇਘਾ ਦੂਆ ਨੇ ਸਭ ਦਾ ਧੰਨਵਾਦ ਕੀਤਾ।