ਸੈਨੇਟ ਚੋਣਾਂ ਜੇਤੂ ਸੰਦੀਪ ਸਿੰਘ ਸੀਕਰੀ ਦਾ ਕੀਤਾ ਸਨਮਾਨ
ਸੈਨੇਟ ਚੋਣਾਂ ਜੇਤੂ ਸੰਦੀਪ ਸਿੰਘ ਸੀਕਰੀ ਦਾ ਕੀਤਾ ਸਨਮਾਨ
Publish Date: Tue, 10 Nov 2026 03:11 PM (IST)
Updated Date: Tue, 10 Nov 2026 03:14 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਵਿੱਚ ਜਿੱਤ ਦਰਜ ਕਰਕੇ ਯੂਨੀਵਰਸਿਟੀ ਸੈਨੇਟ ਵਿੱਚ ਆਪਣੀ ਥਾਂ ਬਣਾਉਣ ਵਾਲੇ ਸੰਦੀਪ ਸਿੰਘ ਸੀਕਰੀ ਦਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਵਿਖੇ ਪੁੱਜਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਵੱਲੋਂ ਕੀਤਾ ਗਿਆ। ਇਸ ਮੌਕੇ ਰਵਿੰਦਰ ਸਿੰਘ ਚੱਕ ਨੇ ਸੰਦੀਪ ਸਿੰਘ ਸੀਕਰੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਮਾਜਿਕ ਅਤੇ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ, ਸੇਵਾਭਾਵ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਉਨ੍ਹਾਂ ਦੀਆਂ ਸੇਵਾਵਾਂ ਪ੍ਰਤੀ ਸਤਿਕਾਰ ਪ੍ਰਗਟਾਉਣ ਦੇ ਨਾਲ-ਨਾਲ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕਰਨ ਦਾ ਵੀ ਉਪਰਾਲਾ ਹੈ। ਇਸ ਮੌਕੇ ਮੈਨੇਜਰ ਹਰਮਨਜੀਤ ਸਿੰਘ ਚੱਕ, ਸ਼ਹਿਰੀ ਪ੍ਰਧਾਨ ਗੁਰਜਿੰਦਰ ਸਿੰਘ ਚੱਕ, ਸੌਦਾਗਰ ਸਿੰਘ ਚਨੌਰ, ਮਹਿੰਗਾ ਸਿੰਘ, ਬਲਵੀਰ ਸਿੰਘ ਬਿਸ਼ਨਪੁਰ, ਯੁਗਪਾਲ ਸਿੰਘ ਹੈਪੀ, ਮਨਜੀਤ ਸਿੰਘ ਚੱਕ ਅਤੇ ਜਸਵੀਰ ਸਿੰਘ ਚੱਕ ਤੋਂ ਇਲਾਵਾ ਜੇਬੀਕੇਐੱਸ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਾਈਸ ਪ੍ਰਿੰਸੀਪਲ ਬੀਬੀ ਮਨਪ੍ਰੀਤ ਕੌਰ, ਡਾ. ਰਾਜਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ।