ਐੱਸਸੀ ਵਿੰਗ ਦੇ ਆਗੂਆਂ ਵੱਲੋਂ ਗੁਲਜ਼ਾਰ ਸਿੰਘ ਰਾਣੀਕੇ ਨਾਲ ਮੁਲਾਕਾਤ
ਐਸ ਸੀ ਵਿੰਗ ਦੇ ਆਗੂਆਂ ਵਲੋਂ ਗੁਲਜਾਰ ਸਿੰਘ ਰਾਣੀਕੇ ਨਾਲ ਮੁਲਾਕਾਤ
Publish Date: Sun, 01 Nov 2026 05:12 PM (IST)
Updated Date: Sun, 01 Nov 2026 05:14 PM (IST)
ਅੰਮ੍ਰਿਤਪਾਲ ਬਾਜਵਾ/ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਆਗੂਆਂ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਐੱਸਸੀ ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਾਣੀਕੇ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੁਲਜ਼ਾਰ ਸਿੰਘ ਰਾਣੀਕੇ ਨੇ ਕਿਹਾ ਕਿ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਰਹਾਂ ਚੜਦੀ ਕਲਾ ਵਿੱਚ ਹੈ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇਗਾ ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਤੋਂ ਸੂਬੇ ਦੇ ਲੋਕ ਅੱਕ ਅਤੇ ਥੱਕ ਚੁੱਕੇ ਹਨ, ਜਿਸ ਦੇ ਚਲਦਿਆਂ ਇਸ ਸਰਕਾਰ ਨੂੰ ਲਾਂਭੇ ਕਰਨ ਲਈ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ। ਐੱਸਸੀ ਵਿੰਗ ਵੱਲੋਂ ਹਲਕਾ ਪੱਧਰੀ ਰੈਲੀਆਂ ਨੂੰ ਮਿਲ ਰਿਹਾ ਹੁੰਗਾਰਾ ਪਾਰਟੀ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਵਰਕਰਾਂ ਨੂੰ ਬੂਥ ਪੱਧਰ ਤੱਕ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੁਲਦੀਪ ਸਿੰਘ ਬੂਲੇ, ਸਰਬਜੀਤ ਸਿੰਘ ਮੋਮੀ, ਪ੍ਰੇਮ ਸਿੰਘ ਪਿਪਲਾਂਵਾਲਾ, ਸੰਜੀਵ ਥਾਪਰ ਅਤੇ ਅੰਕੁਸ਼ ਹਰਦੋਖਾਨਪੁਰ ਸਮੇਤ ਹੋਰ ਆਗੂ ਹਾਜ਼ਰ ਸਨ।