ਸਾਹਿਤਕ ਮੁਕਾਬਲਿਆਂ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਾਹਿਤਕ ਮੁਕਾਬਲਿਆਂ ਵਿੱਚ ਬਾਬਾ ਮੰਝ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Thu, 26 Nov 2026 06:28 PM (IST)
Updated Date: Thu, 26 Nov 2026 06:31 PM (IST)
ਕਮਲ ਪੰਜਾਬੀ ਜਾਗਰਣ ਹਰਿਆਣਾ : ਬਾਬਾ ਮੰਝ ਕਾਨਵੈਂਟ ਸਕੂਲ, ਕੰਗ ਮਾਈ ਦੇ ਵਿਦਿਆਰਥੀਆਂ ਨੇ ਜੀ.ਜੀ.ਡੀ.ਐੱਸ.ਡੀ. ਕਾਲਜ, ਹਰਿਆਣਾ ਵਿਖੇ ਕਰਵਾਏ ਗਏ ਵੱਖ-ਵੱਖ ਸਾਹਿਤਕ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਅਹਿਮ ਸਥਾਨ ਹਾਸਲ ਕੀਤੇ। ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਅੰਗਰੇਜ਼ੀ ਡੈਕਲੇਮੇਸ਼ਨ ਮੁਕਾਬਲੇ ਵਿੱਚ ਸੁਦੀਕਸ਼ਾ ਨੇ ਪਹਿਲਾ ਸਥਾਨ , ਅੰਗਰੇਜ਼ੀ ਲੇਖ ਲਿਖਣ ਮੁਕਾਬਲੇ ਵਿੱਚ ਸੋਨਪ੍ਰੀਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪੰਜਾਬੀ ਡੈਕਲੇਮੇਸ਼ਨ ਵਿੱਚ ਸ਼ੁਭਨੀਕ ਕੌਰ ਨੇ ਤੀਜਾ, ਅੰਗਰੇਜ਼ੀ ਲੇਖ ਲਿਖਣ ਮੁਕਾਬਲੇ ਵਿੱਚ ਮਨਤ ਸੰਧੂ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕੀਤਾ। ਇਸ ਤੋਂ ਇਲਾਵਾ ਪੰਜਾਬੀ ਲਿਖਣ ਮੁਕਾਬਲੇ ਵਿੱਚ ਨਵਕਿਰਨ ਕੌਰ ਨੇ ਦੂਜਾ ਅਤੇ ਪ੍ਰਭਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਗਰੇਜ਼ੀ ਲਿਖਣ ਮੁਕਾਬਲੇ ਵਿੱਚ ਬਰਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਡਾ. ਪਰਮਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਸਿਰਜਣਾਤਮਕ ਸੋਚ, ਭਾਸ਼ਾਈ ਨਿਪੁੰਨਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਇਸ ਸਫ਼ਲਤਾ ਨੂੰ ਸੰਭਵ ਬਣਾਉਣ ਵਿੱਚ ਕਾਰਜਕਾਰੀ ਪ੍ਰਿੰਸੀਪਲ ਸ੍ਰੀਮਤੀ ਜਗਮੀਤ ਕੌਰ, ਸੀਨੀਅਰ ਕੋਆਰਡੀਨੇਟਰ ਸ੍ਰੀਮਤੀ ਪੂਨਮ ਜਸਵਾਲ, ਆਪਰੇਸ਼ਨਲ ਮੈਨੇਜਰ ਸ. ਪਰਮਿੰਦਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਅਤੇ ਮਾਰਗਦਰਸ਼ਨ ਰਿਹਾ।