- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਸਕੂਲ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

ਬਲਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮਿਆਣੀ : ਸਥਾਨਕ ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਵਿਖੇ ਸਕੂਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਦੀ ਸਰਪ੍ਰਸਤੀ ਹੇਠ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅੰਜੂ ਬਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਸਿਰਫ ਭਾਸ਼ਾ ਹੀ ਨਹੀਂ, ਸਗੋਂ ਸਾਡੇ ਪੰਜਾਬ ਦੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਇਤਿਹਾਸ ਦੀ ਪਹਿਚਾਣ ਹੈ। ਮਾਂ-ਬੋਲੀ ਦੀ ਮਹੱਤਤਾ ਅਤੇ ਇਸ ਦੇ ਪ੍ਰਚਾਰ-ਪਸਾਰ ਲਈ ਹਰ ਇੱਕ ਨੂੰ ਸਾਂਝੇ ਤੌਰ ’ਤੇ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਵਿਦਿਆਰਥੀਆਂ ਨੇ ਕਵਿਤਾਵਾਂ, ਲੇਖ ਅਤੇ ਭਾਸ਼ਣਾਂ ਰਾਹੀਂ ਦੱਸਿਆ ਕਿ ਕਿਵੇਂ ਅਸੀਂ ਆਪਣੀ ਮਾਂ-ਬੋਲੀ ਨੂੰ ਵਿਸ਼ਵ ਪੱਧਰ ’ਤੇ ਹੋਰ ਮਜ਼ਬੂਤ ਕਰ ਸਕਦੇ ਹਾਂ। ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਅਜਿਹੇ ਦਿਵਸ ਮਨਾਉਣ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਆਪਣੀ ਜੜ੍ਹਾਂ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਉਹ ਵਿਦੇਸ਼ਾਂ ਵਿੱਚ ਹੋ ਰਹੀਆਂ ਵੱਖ-ਵੱਖ ਵਿਸ਼ਵ ਪੰਜਾਬੀ ਕਾਨਫਰੰਸਾਂ ਵਿੱਚ ਹਿੱਸਾ ਲੈਂਦੇ ਰਹੇ ਹਨ ਜਿੱਥੇ ਪੰਜਾਬੀ ਮਾਤ ਭਾਸ਼ਾ ਨੂੰ ਵਿਸ਼ਵ ਪੱਧਰ ’ਤੇ ਪ੍ਰਸਾਰਨ ਦੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਕੂਲ ਅਧਿਆਪਕਾਵਾਂ ਵਿੱਚ ਦਮਨਜੀਤ ਕੌਰ, ਪਰਮਜੀਤ ਕੌਰ, ਮਨਪ੍ਰੀਤ ਕੌਰ, ਜਸਵੀਰ ਕੌਰ, ਸ਼ਾਲੂ, ਤਰਨਜੀਤ ਕੌਰ ਨੇ ਵੀ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਇਸ ਦੀ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਵਰਤੋਂ ਕਰਨ ’ਤੇ ਜ਼ੋਰ ਦਿੱਤਾ।