- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਕ ਪੱਧਰੀ ਖੇਡਾਂ ਚ ਕੈਂਬ੍ਰਿਜ ਅਰਥ ਸਕੂਲ ਨੇ ਜਿੱਤੇ ਗੋਲਡ ਮੈਡਲ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਪ੍ਰਾਇਮਰੀ ਸਕੂਲ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਦਿ ਕੈਂਬ੍ਰਿਜ਼ ਅਰਥ ਸਕੂਲ ਟਾਂਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੋਨੇ ਦੇ ਮੈਡਲ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪ੍ਰਿੰਸੀਪਲ ਸ਼ਿਵਾਲੀ ਅਰੋੜਾ ਨੇ ਦੱਸਿਆ ਕਿ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਖੇਡ ਇੰਚਾਰਜ ਦਿਨੇਸ਼ ਕੁਮਾਰ ਅਤੇ ਅਮਨਦੀਪ ਕੌਰ ਦੀ ਦੇਖ-ਰੇਖ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਦੌਰਾਨ ਅੰਡਰ-11 ਸਾਲ ਬੈਡਮਿੰਟਨ ਦੇ ਲੜਕਿਆਂ ਦੇ ਵਰਗ ਵਿੱਚ ਆਰਵ ਮੰਗਲ ਅਤੇ ਲੜਕੀਆਂ ਦੇ ਵਰਗ ਵਿੱਚ ਮਨਪ੍ਰੀਤ ਕੌਰ ਤੇ ਅਣਵਿਕਾ ਨੇ ਸੋਨੇ ਦਾ ਮੈਡਲ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-11 ਸਾਲ ਲੜਕਿਆਂ ਦੇ ਖੋ-ਖੋ ਮੁਕਾਬਲੇ ਵਿੱਚ ਸਕੂਲ ਦੀ ਟੀਮ ਨੇ ਵੀ ਸੋਨੇ ਮੈਡਲ ਜਿੱਤਿਆ। ਟੀਮ ਵਿੱਚ ਆਰਯਨ ਭੱਟੀ, ਰਿਸ਼ਵ, ਸਾਹਿਬਜੋਤ ਸਿੰਘ, ਏਕਮਜੋਤ ਸਿੰਘ, ਪਰਨੀਲ ਅਤੇ ਤਰਨਵੀਰ ਸਿੰਘ ਸ਼ਾਮਲ ਸਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਬਲਰਾਜ ਮਹਿੰਦਰੂ ਨੇ ਸਾਰੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਖੇਡ ਕੋਚਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਸਦਕਾ ਇਹ ਉਪਲਬਧੀ ਹਾਸਲ ਹੋਈ ਹੈ। ਇਸ ਮੌਕੇ ਉਨ੍ਹਾਂ ਵੱਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ। ਸਕੂਲ ਪਰਿਵਾਰ ਨੇ ਸਾਰੇ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਹਿੱਸਾ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸਨ।