- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਂਬਰਿਜ ਓਵਰਸੀਜ਼ ਸਕੂਲ ਵਿਖੇ ਦਾਦਾ-ਦਾਦੀ ਤੇ ਨਾਨਾ-ਨਾਨੀ ਦਿਵਸ ਮਨਾਇਆ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਬੱਚਿਆਂ ਦੇ ਜੀਵਨ ਵਿੱਚ ਬਜ਼ੁਰਗਾਂ ਦੇ ਪਿਆਰ, ਸਿਆਣਪ ਅਤੇ ਅਨਮੋਲ ਯੋਗਦਾਨ ਨੂੰ ਸਨਮਾਨ ਦੇਣਾ ਅਤੇ ਪਰਿਵਾਰਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਨਾਚ ਅਤੇ ਸੰਗੀਤ ਦੇ ਪ੍ਰੋਗਰਾਮਾਂ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਦਾਦਾ-ਦਾਦੀ, ਨਾਨਾ-ਨਾਨੀ ਅਤੇ ਪੋਤੇ-ਪੋਤੀਆਂ ਤੇ ਦੋਹਤੇ-ਦੋਹਤੀਆਂ ਵਿਚਕਾਰ ਪਿਆਰ ਭਰੇ ਰਿਸ਼ਤੇ ਦੀ ਖ਼ੂਬਸੂਰਤੀ ਨੂੰ ਦਰਸਾਇਆ ਗਿਆ।