ਵਿਕਟੋਰੀਆ ਸਕੂਲ ’ਚ ਅਧਿਆਪਕਾਂ ਲਈ ਵਿਸ਼ੇਸ਼ ਸੈਮੀਨਾਰ
ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਸੈਮੀਨਾਰ
Publish Date: Mon, 16 Nov 2026 02:56 PM (IST)
Updated Date: Mon, 16 Nov 2026 02:57 PM (IST)
ਅਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਲਈ ‘ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਪ੍ਰਿੰਸੀਪਲ ਪੂਜਾ ਪਟਿਆਲ ਦੀ ਅਗਵਾਈ ਹੇਠ ਕਰਵਾਏ ਗਏ । ਸੈਮੀਨਾਰ ਦੌਰਾਨ ਅਧਿਆਪਕਾਂ ਵਿਚ ਆਤਮ-ਪ੍ਰਗਟਾਵੇ, ਇਕਾਗਰਤਾ ਅਤੇ ਰਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਲਈ ਕਈ ਦਿਲਚਸਪ ਅਤੇ ਸੰਵਾਦਮਈ ਗਤੀਵਿਧੀਆਂ ਕਰਵਾਈਆਂ ਗਈਆਂ। ਅਧਿਆਪਕਾਂ ਨੇ ਆਪਣੇ ਅਣਕਹੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਕਾਗਜ਼ ਉੱਤੇ ਚਿੱਤਰਾਂ ਅਤੇ ਲਕੀਰਾਂ ਰਾਹੀਂ ਪ੍ਰਗਟ ਕੀਤਾ। ਇਸ ਗਤੀਵਿਧੀ ਰਾਹੀਂ ਭਾਵਨਾਤਮਕ ਤਣਾਅ ਤੋਂ ਰਾਹਤ ਪਾਉਣ ਅਤੇ ਮਨ ਦੀਆਂ ਭਾਵਨਾਵਾਂ ਨੂੰ ਸਹੀ ਢੰਗ ਨਾਲ ਪ੍ਰਗਟ ਕਰਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਪੂਜਾ ਪਟਿਆਲ ਨੇ ਕਿਹਾ ਕਿ ਵਿੱਦਿਅਕ ਉੱਤਮਤਾ ਅਤੇ ਭਾਵਨਾਤਮਕ ਮਜ਼ਬੂਤੀ ਇੱਕ-ਦੂਜੇ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਸੈਮੀਨਾਰ ਵਿਚ ਅਧਿਆਪਕਾਂ ਵੱਲੋਂ ਦਿਖਾਏ ਗਏ ਉਤਸ਼ਾਹ ਅਤੇ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਸੰਸਥਾ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ।