ਕਰਤਾਰ ਸਿੰਘ ਸਰਾਭਾ ਤੇ ਲਾਲਾ ਲਾਜਪਤ ਰਾਏ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਲਾਲਾ ਲਾਜਪਤ ਰਾਏ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ
Publish Date: Tue, 17 Nov 2026 06:18 PM (IST)
Updated Date: Tue, 17 Nov 2026 06:18 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਫਤਿਹ ਅਕੈਡਮੀ ਟਾਂਡਾ ਵਿਖੇ ਮਹਾਨ ਆਜ਼ਾਦੀ ਘੁਲਾਟੀਆਂ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਲਾਲਾ ਲਾਜਪਤ ਰਾਏ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਭਾ ਅਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੋਵਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਦਿਆਂ ਯਾਦ ਕੀਤਾ। ਸੰਸਥਾ ਦੇ ਐੱਮ.ਡੀ. ਤਜਿੰਦਰ ਸਿੰਘ ਢਿੱਲੋਂ ਅਤੇ ਸੁਖਨਿੰਦਰ ਸਿੰਘ ਕਲੋਟੀ ਅਤੇ ਪ੍ਰਿੰਸੀਪਲ ਰਾਜੇਸ਼ ਕੁਮਾਰ ਤ੍ਰੇਹਨ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਲਾਲਾ ਲਾਜਪਤ ਰਾਏ ਦੇ ਜੀਵਨ, ਸੰਘਰਸ਼ ਅਤੇ ਦੇਸ਼ ਦੀ ਆਜ਼ਾਦੀ ਲਈ ਨਿਭਾਈ ਅਹਿਮ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਕੁਮਾਰ ਤ੍ਰੇਹਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਰਫ਼ ਯਾਦ ਕਰਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੇ ਵਿਚਾਰਾਂ ਅਤੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਸੁਪਨਿਆਂ ਅਨੁਸਾਰ ਇਕ ਬਰਾਬਰੀ ਵਾਲੇ, ਨਿਆਂਪੂਰਨ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸੰਦੀਪ ਕੌਰ, ਸੁਖਜਿੰਦਰ ਕੌਰ, ਅਚਨ ਸਿਵਾ ਠਾਕੁਰ, ਜੋਤੀ ਸੂਦ, ਰਜਿੰਦਰ ਕੌਰ, ਪੂਜਾ ਸੈਣੀ, ਪ੍ਰਿਅੰਕਾ, ਮਨਦੀਪ ਕੌਰ ਅਤੇ ਅੰਸ਼ੂ ਕਮਲ ਸਮੇਤ ਹੋਰ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।