- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਦਰਸ਼ ਸਕੂਲ ਵਿਖੇ ਵਿਗਿਆਨ ਮੇਲਾ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ : ਦਿਆਵੰਤੀ ਮੈਮੋਰੀਅਲ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਨੌਰ ਵਿਖੇ ਸਾਲਾਨਾ ਵਿਗਿਆਨ ਮੇਲਾ ਬੜੇ ਜੋਸ਼ ਅਤੇ ਉਤਸ਼ਾਹਪੂਰਨ ਮਾਹੌਲ ਵਿੱਚ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨਾਂ ਵਜੋਂ ਅਨਿਲ ਠਾਕੁਰ ਮਾਨਸਰ, ਰਜਿੰਦਰ ਰਾਣਾ ਤਲਵਾੜਾ ਅਤੇ ਰਵਿੰਦਰ ਰਿਸ਼ੀਰਾਜ ਸਮੇਤ ਹੋਰ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ। ਮੇਲੇ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਮਾਡਲਾਂ ਵਿੱਚ ਸਕੂਲ ਦੇ ਨਕਸ਼ੇ, ਹਾਰਟ, ਐਕਵੇਰੀਅਮ, ਬ੍ਰਿਜ ਅਤੇ ਡਰੋਨ ਦੇ ਮਾਡਲ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਮਾਪਿਆਂ ਅਤੇ ਆਸ-ਪਾਸ ਦੇ ਪਿੰਡਾਂ ਤੋਂ ਪਹੁੰਚੇ ਮਹਿਮਾਨਾਂ ਨੇ ਪ੍ਰਦਰਸ਼ਨੀਆਂ ਦਾ ਆਨੰਦ ਮਾਣਿਆ ਅਤੇ ਸ਼ਲਾਘਾ ਕੀਤੀ।