- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਵਿਖੇ ਮਨਾਇਆ ਸੰਵਿਧਾਨ ਦਿਵਸ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹਰਿਆਣਾ : ਕਸਬਾ ਹਰਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਵਿਖੇ ਪ੍ਰਿੰਸੀਪਲ ਅਮਰੀਕ ਸਿੰਘ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸੰਵਿਧਾਨ ਦਿਵਸ ਬੜੇ ਸਤਿਕਾਰ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਦੌਰਾਨ ਮਾਸਟਰ ਕਿਸ਼ੋਰ ਲਾਲ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਤਾਂ, ਕਦਰਾਂ-ਕੀਮਤਾਂ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਕਰਤੱਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਵਿੱਚ ਦਰਜ ਨਿਯਮਾਂ ਅਤੇ ਸਿਧਾਤਾਂ ਦੀ ਪਾਲਣਾ ਕਰਦਿਆਂ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੀ ਸਹੁੰ ਵੀ ਚੁੱਕੀ ਗਈ।