ਸਰ ਮਾਰਸ਼ਲ ਸਕੂਲ ’ਚ ਸੰਵਿਧਾਨ ਦਿਵਸ ਮਨਾਇਆ
ਸਰ ਮਾਰਸ਼ਲ ਸਕੂਲ ’ਚ ਸੰਵਿਧਾਨ ਦਿਵਸ ਮਨਾਇਆ
Publish Date: Thu, 26 Nov 2026 06:26 PM (IST)
Updated Date: Thu, 26 Nov 2026 06:28 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਸਰ ਮਾਰਸ਼ਲ ਸਕੂਲ, ਬੈਂਸ ਅਵਾਨ ਵਿਖੇ ਚੇਅਰਮੈਨ ਸ. ਰਜਿੰਦਰ ਸਿੰਘ ਮਾਰਸ਼ਲ ਅਤੇ ਪ੍ਰਿੰਸੀਪਲ ਸ. ਕੁਲਵੀਰ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਸੰਵਿਧਾਨ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਮਹੱਤਵ, ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਤੋਂ ਜਾਣੂ ਕਰਵਾਉਣਾ ਸੀ। ਸੰਵਿਧਾਨ ਦੀ ਪ੍ਰਸਤਾਵਨਾ ਅਤੇ ਕਮੇਟੀਆਂ ਬਾਰੇ ਜਾਗਰੂਕਤਾ ਸਮਾਗਮ ਦੌਰਾਨ ਅਧਿਆਪਕਾਂ ਅਤੇ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੇ ਅਰਥ ਅਤੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਕਿਵੇਂ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਨੂੰ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦਾ ਅਧਿਕਾਰ ਦਿੰਦਾ ਹੈ। ਰਾਸ਼ਟਰੀ ਸੰਵਿਧਾਨ ਦਿਵਸ ਦੇ ਮੌਕੇ ਤੇ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਨਿਖਾਰਨ ਲਈ ਪੋਸਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਕੁਲਬੀਰ ਸਿੰਘ ਨੇ ਕਿਹਾ ਕਿ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਹਰ ਵਿਦਿਆਰਥੀ ਨੂੰ ਆਪਣੇ ਸੰਵਿਧਾਨਕ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫਰਜ਼ਾਂ ਪ੍ਰਤੀ ਵੀ ਸੁਚੇਤ ਰਹਿਣਾ ਚਾਹੀਦਾ ਹੈ। ਇਸ ਮੌਕੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ ਅਤੇ ਸਮੂਹ ਸਟਾਫ਼ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।