ਖਾਲਸਾ ਕਾਲਜ ’ਚ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦਾ ਦੂਜੇ ਦਿਨ ਖਾਲਸਾ ਕਾਲਜ ਮਾਹਿਲਪੁਰ ਵਿੱਚ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦਾ ਦੂਜੇ ਦਿਨ
Publish Date: Thu, 05 Nov 2026 04:28 PM (IST)
Updated Date: Thu, 05 Nov 2026 04:29 PM (IST)
ਸਤਨਾਮ ਲੋਈ, ਪੰਜਾਬੀ ਜਾਗਰਣ ਮਾਹਿਲਪੁਰ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਹੁਸ਼ਿਆਰਪੁਰ ਜ਼ੋਨ-5 ਦੇ 30 ਕਾਲਜਾਂ ਦੇ ਚਾਰ ਰੋਜ਼ਾ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਥੀਏਟਰ, ਸਿਰਜਣਾਤਮਿਕ ਅਤੇ ਲੋਕ ਨਾਚਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੱਖ-ਵੱਖ ਸੈਸ਼ਨਾਂ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਡਾ. ਇਸ਼ਾਂਕ ਕੁਮਾਰ, ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਦੇਵ ਸਿੰਘ ਰੰਧਾਵਾ, ਸੰਤ ਸਾਧੂ ਸਿੰਘ ਕਹਾਰਪੁਰ, ਸੈਨੇਟਰ ਸੰਦੀਪ ਸਿੰਘ ਸੀਕਰੀ ਅਤੇ ਹੋਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਮੇਲੇ ਦੇ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਆਪਣੇ ਅਖਤਿਆਰੀ ਫੰਡ ਵਿੱਚੋਂ ਕਾਲਜ ਨੂੰ 5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ। ਗਰੁੱਪ ਡਾਂਸ ਮੁਕਾਬਲੇ ਵਿੱਚ ਦਸ਼ਮੇਸ਼ ਗਰਲਜ਼ ਕਾਲਜ ਮੁਕੇਰੀਆਂ ਨੇ ਪਹਿਲਾ, ਖਾਲਸਾ ਕਾਲਜ ਮਾਹਿਲਪੁਰ ਨੇ ਦੂਜਾ ਅਤੇ ਜੀ.ਟੀ.ਬੀ. ਖਾਲਸਾ ਕਾਲਜ ਦਸੂਹਾ ਨੇ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ਉਚਾਰਨ ਵਿੱਚ ਡੀ.ਏ.ਵੀ. ਕਾਲਜ ਦਸੂਹਾ ਪਹਿਲੇ, ਸਰਕਾਰੀ ਕਾਲਜ ਹੁਸ਼ਿਆਰਪੁਰ ਦੂਜੇ ਅਤੇ ਗਰਲਜ਼ ਕਾਲਜ ਰੱਤੇਵਾਲ ਤੀਜੇ ਸਥਾਨ ’ਤੇ ਰਿਹਾ। ਇਸ ਮੌਕੇ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ, ਦਲਜੀਤ ਸਿੰਘ ਸਹੋਤਾ, ਪਿ੍ੰਸੀਪਲ ਸੁਰਜੀਤ ਸਿੰਘ, ਗੁਰਦਿਆਲ ਸਿੰਘ ਕਹਾਰਪੁਰ, ਪ੍ਰਿੰਸੀਪਲ ਡਾ ਰੋਹਤਾਂਸ਼ ਸਮੇਤ ਵੱਖ-ਵੱਖ ਕਾਲਜਾਂ ਤੋਂ ਹਾਜ਼ਰ ਅਧਿਆਪਕ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।