ਵਿਦਿਆਰਥੀਆਂ ਦੀ ਮਾਨਸਿਕ ਸਿਹਤ ਸਬੰਧੀ ਸੈਮੀਨਾਰ ਕਰਵਾਇਆ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਸਬੰਧੀ ਸੈਮੀਨਾਰ ਕਰਵਾਇਆ
Publish Date: Fri, 20 Nov 2026 04:21 PM (IST)
Updated Date: Fri, 20 Nov 2026 04:22 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਭਲਾਈ ਨੂੰ ਉਤਸ਼ਾਹਿਤ ਕਰਨ ਸਬੰਧੀ ਇੱਕ ਰੋਜ਼ਾ ਸਮਰੱਥਾ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ। “ਪ੍ਰਮੋਟਿੰਗ ਮੈਂਟਲ ਹੈਲਥ ਐਂਡ ਵੈੱਲਨੈੱਸ ਅਮੰਗ ਸਟੂਡੈਂਟਸ” ਵਿਸ਼ੇ ’ਤੇ ਕਰਵਾਏ ਗਏ ਇਸ ਸੈਮੀਨਾਰ ਵਿੱਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਤੋਂ ਇਲਾਵਾ ਗੁਰੂ ਹਰ ਰਾਇ ਪਬਲਿਕ ਸਕੂਲ ਕਿਲ੍ਹਾ ਲਾਲ ਸਿੰਘ ਬਟਾਲਾ ਅਤੇ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਦੇ ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦਾ ਆਗਾਜ਼ ਮਾਂ ਸਰਸਵਤੀ ਦੇ ਸਨਮੁੱਖ ਜੋਤੀ ਰੁਸ਼ਨਾਉਣ ਅਤੇ ਸਰਸਵਤੀ ਵੰਦਨਾ ਨਾਲ ਹੋਇਆ। ਇਸ ਮੌਕੇ ਰਿਸੋਰਸ ਪਰਸਨ ਰਸਿਕ ਗੁਪਤਾ ਅਤੇ ਵੰਦਨਾ ਗੁਲੇਰੀਆ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਭਾਵਨਾਤਮਕ ਸੰਤੁਲਨ ਅਤੇ ਸਰਬਪੱਖੀ ਵਿਕਾਸ ਦੇ ਮਹੱਤਵਪੂਰਨ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗਤੀਵਿਧੀ ਆਧਾਰਿਤ ਅਧਿਆਪਨ ਵਿਧੀਆਂ ਰਾਹੀਂ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਸਕਾਰਾਤਮਕ ਸੋਚ ਅਤੇ ਤਣਾਅ ਨਾਲ ਨਜਿੱਠਣ ਦੀ ਸਮਰੱਥਾ ਵਿਕਸਿਤ ਕਰਨ ਦੇ ਵਿਹਾਰਕ ਤਰੀਕੇ ਸਾਂਝੇ ਕੀਤੇ। ਸਕੂਲ ਦੀ ਪ੍ਰਿੰਸੀਪਲ ਅਰਚਨਾ ਸੂਦਨ ਵੀ ਇਸ ਮੌਕੇ ਮੌਜੂਦ ਰਹੇ। ਸਮਾਗਮ ਦੇ ਅੰਤ ਵਿੱਚ ਦੋਵਾਂ ਵਿਸ਼ਾ ਮਾਹਿਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।