ਸਰਕਾਰੀ ਸਕੂਲ ਚੱਗਰਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਸਰਕਾਰੀ ਸਕੂਲ ਚੱਗਰਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ
Publish Date: Fri, 30 Oct 2026 03:31 PM (IST)
Updated Date: Fri, 30 Oct 2026 03:31 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਹਾਈ ਸਕੂਲ ਚੱਗਰਾਂ ਵਿਖੇ ਨਸ਼ਾ ਖ਼ੋਰੀ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਇਲਾਜ ਸਬੰਧੀ ਇੱਕ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਬਿਟਨ ਰਾਣੀ , ਪ੍ਰਸ਼ਾਂਤ ਆਦਿਆਂ , ਗੁਰਦੀਪ ਸਿੰਘ ਵਿਸ਼ੇਸ਼ ਤੌਰ ਤੇਂ ਹਾਜ਼ਿਰ ਹੋਏ। ਉਨ੍ਹਾਂ ਵੱਖ-ਵੱਖ ਕਿਸਮ ਦੇ ਨਸ਼ਿਆਂ ਕਾਰਨ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਪੱਧਰ ਤੇ ਪੈਣ ਵਾਲੇ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਨਸ਼ਾ ਇੱਕ ਬਿਮਾਰੀ ਹੈ ਜਿਸ ਦਾ ਸਮੇਂ ਸਿਰ ਅਤੇ ਸਹੀ ਇਲਾਜ ਸੰਭਵ ਹੈ। ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ ਲੈ ਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕੇਂਦਰ ਦਾ ਸਟਾਫ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਬੱਚੇ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਸਰੀਰ ਨੂੰ ਹੀ ਨੁਕਸਾਨ ਨਹੀਂ ਪਹੁੰਚਾਉਂਦਾ, ਸਗੋਂ ਇਹ ਵਿਅਕਤੀ ਦੀ ਪੜ੍ਹਾਈ, ਰੋਜ਼ਗਾਰ, ਪਰਿਵਾਰਕ ਸੰਬੰਧਾਂ ਅਤੇ ਸਮਾਜਿਕ ਜੀਵਨ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਸਹੀ ਇਲਾਜ ਅਤੇ ਕਾਉਂਸਲਿੰਗ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਅੰਤ ਵਿੱਚ ਗੁਰਦੀਪ ਸਿੰਘ ਵੱਲੋ ਹਾਜ਼ਰ ਸਾਰੇ ਨੌਜਵਾਨਾਂ ਅਤੇ ਸਟਾਫ ਮੈਂਬਰਾਂ ਨੂੰ ਨਸ਼ਾ ਮੁਕਤ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਹੁੰ ਚੁਕਵਾਈ ਗਈ।