ਬੀਬੀਐਮਬੀ ਵੱਲੋਂ ਵਿਜੀਲੈਂਸ ਜਾਗਰੂਕਤਾ ਤ ਸੈਮੀਨਾਰ ਬੀਬੀਐਮਬੀ ਵੱਲੋਂ ਵਿਜੀਲੈਂਸ ਜਾਗਰੂਕਤਾ ਤ ਸੈਮੀਨਾਰ
Publish Date: Fri, 30 Oct 2026 05:03 PM (IST)
Updated Date: Fri, 30 Oct 2026 05:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਲਵਾੜਾ : ਭਾਖੜਾ ਬਿਆਸ ਪ੍ਰਬੰਧ ਬੋਰਡ ਵੱਲੋਂ ਵਿਜੀਲੈਂਸ ਜਾਗਰੂਕਤਾ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਉਪ ਮੁੱਖ ਇੰਜਨੀਅਰ ਮਨਵੀਨ ਚੌਧਰੀ ਪਹੁੰਚੇ। ਉਨ੍ਹਾ ਚੌਕਸੀ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਦੋਂ ਅਸੀਂ ਸਾਰੇ ਚੌਕਸ ਨਾਗਰਿਕ ਵਜੋਂ ਆਪਣੀ ਭੂਮਿਕਾ ਨਿਭਾਉਂਦੇ ਹਾਂ ਤਾਂ ਇੱਕ ਆਦਰਸ ਸਮਾਜ ਬਣਦਾ ਹੈ। ਉਹਨਾਂ ਨੇ ਕਿਹਾ ਕਿ ਬੀਬੀਐਮਬੀ ਵੱਲੋਂ ਸਮੇਂ ਸਮੇਂ ਤੇ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਜਾਗਰੂਕਤਾ ਵਿੱਚ ਵਾਧਾ ਕੀਤਾ ਜਾ ਸਕੇ। ਇਸ ਮੌਕੇ ਉਪ ਮੁੱਖ ਇੰਜੀਨੀਅਰ ਪ੍ਰਬੋਧ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਧੀਕ ਨਿਗਰਾਨ ਇੰਜੀਨੀਅਰ ਵਿਨੇ ਕੁਮਾਰ ਨੇ ਇਸ ਮੌਕੇ ਦੈਨਿਕ ਜੀਵਨ ਵਿੱਚ ਨਿਯਮਾਂ ਅਤੇ ਕਾਨੂੰਨਾਂ ਦੀ ਜਾਣਕਾਰੀ ਹੋਣ ਦੇ ਮਹੱਤਵ ਦੀ ਗੱਲ ਕਰਨ ਦੇ ਨਾਲ ਨਾਲ ਸਟਾਫ ਨੂੰ ਈ ਆਫਿਸ ਦੀ ਵਰਤੋ ਕਰਨ ਲਈ ਵੀ ਉਤਸਾਹਿਤ ਕੀਤਾ । ਉਹਨਾਂ ਨੇ ਕਿਹਾ ਕਿ ਈ ਆਫਿਸ ਦੀ ਵਰਤੋਂ ਨਾਲ ਦਫਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਵਧਦੀ ਹੈ। ਕਾਰਜਕਾਰੀ ਇੰਜੀਨੀਅਰ ਗੌਰਵ ਲਾਂਬਾ ਨੇ ਵਿਸਲ ਬਲੋਅਰ ਸੁਰੱਖਿਆ ਕਾਨੂੰਨ ਸਬੰਧੀ ਜਾਣਕਾਰੀ ਦੇਣ ਦੇ ਨਾਲ ਨਾਲ ਕੇਂਦਰੀ ਵਿਜੀਲੈਂਸ ਕਮਿਸ਼ਨ ਦੇ ਬਾਰੇ ਵੀ ਜਾਣਕਾਰੀ ਦਿੱਤੀ। ਪ੍ਰਿੰਸੀਪਲ ਰੋਹਿਤ ਸਲਾਰੀਆ ਨੇ ਕਿਹਾ ਕਿ ਜਿੰਮੇਵਾਰੀ ਨਾਲ ਹੀ ਫ਼ਰਜ ਨਿਭਾਉਣੇ ਚਾਹੀਦੇ ਹਨ। ਇਸ ਮੌਕੇ ਸ਼ਿਵ ਕੁਮਾਰ ਐਸਡੀਓ ਧਰਮਿੰਦਰ ਆਸੂਤੋਸ਼ ਵੀ ਹਾਜ਼ਰ ਸਨ।