ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਪਿੰਡ ਧਾਮੀਆ ਕਲਾਂ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ,
Publish Date: Thu, 26 Nov 2026 05:08 PM (IST)
Updated Date: Thu, 26 Nov 2026 05:10 PM (IST)
ਦੀਪਕ ਮੱਟੂ, ਪੰਜਾਬੀ ਜਾਗਰਣ ਸ਼ਾਮ ਚੁਰਾਸੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪਿੰਡ ਧਾਮੀਆ ਕਲਾਂ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਅਥਾਰਟੀ ਵੱਲੋਂ ਐਡਵੋਕੇਟ ਸ੍ਰੀ ਰਜਿੰਦਰ ਸਿੰਘ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਪਿੰਡ ਵਾਸੀਆਂ ਨੂੰ ਕਾਨੂੰਨੀ ਸੇਵਾਵਾਂ ਨਾਲ ਸਬੰਧਤ ਵੱਖ-ਵੱਖ ਸਕੀਮਾਂ ਅਤੇ ਕਾਨੂੰਨੀ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਐਡਵੋਕੇਟ ਰਜਿੰਦਰ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਲੋੜਵੰਦ ਅਤੇ ਯੋਗ ਵਿਅਕਤੀ ਅਦਾਲਤਾਂ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦੀ ਪ੍ਰਕਿਰਿਆ ਅਤੇ ਇਸ ਦੇ ਲਾਭਾਂ ਬਾਰੇ ਵੀ ਜਾਣੂ ਕਰਵਾਇਆ। ਇਸ ਤੋਂ ਇਲਾਵਾ 12 ਦਸੰਬਰ 2026 ਨੂੰ ਲੱਗਣ ਵਾਲੀ ਲੋਕ ਅਦਾਲਤ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪਿੰਡ ਦੇ ਸਰਪੰਚ ਭੁਪਿੰਦਰ ਪਾਲ ਸਿੰਘ ਨੇ ਐਡਵੋਕੇਟ ਰਜਿੰਦਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਪਿੰਡ ਵਿੱਚ ਪਹੁੰਚ ਕੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਪ੍ਰਤੀ ਜਾਗਰੂਕ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਪੰਚਾਇਤ ਮੈਂਬਰ ਸੰਤੋਖ ਸਿੰਘ, ਪ੍ਰਵੀਨ ਕੌਰ, ਕੈਪਟਨ ਗੁਰਦੀਪ ਸਿੰਘ, ਸੁੱਚਾ ਸਿੰਘ, ਅਜੀਤ ਸਿੰਘ, ਜਗਦੀਸ਼ ਸਿੰਘ, ਸੱਤਪਾਲ ਸਿੰਘ, ਪ੍ਰਦੀਪ ਸਿੰਘ, ਕਮਲਜੀਤ ਸਿੰਘ, ਸਾਬਕਾ ਸਰਪੰਚ ਸਤਨਾਮ ਕੌਰ, ਸਾਬਕਾ ਪੰਚ ਸੁਖਵਿੰਦਰ ਕੌਰ, ਕਮਲਪ੍ਰੀਤ ਕੌਰ, ਨਵਜੋਤ ਕੌਰ , ਆਸ਼ਾ ਵਰਕਰ ਪਿੰਕੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। |